ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਵਿਖੇ ਨਕਾਬਪੋਸ਼ ਹਮਲਾਵਰਾਂ ਵੱਲੋਂ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਰਪੰਚ 'ਤੇ ਗੋਲ਼ੀਆਂ ਚਾਲ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਣ ਸਰਪੰਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਭਾਗਸਰ ਦਾ ਸਰਪੰਚ ਸੁਧੀਰ ਕੁਮਾਰ 'ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਸਰਪੰਚ ਦੇ ਮੋਢੇ 'ਤੇ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਸਰਪੰਚ ਦੀ ਗੰਭੀਰ ਹਾਲਤ ਦੇਖਦਿਆਂ ਉਨ੍ਹਾਂ ਨੂੰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ : ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਪੰਜਾਬ ਦੇ ਲੱਖਾਂ ਲੋਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਪਿੰਡ ਤੋਂ ਆਪਣੇ ਢਾਣੀ ਵੱਲ ਕਾਰ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਕੁਝ ਨਾਕਾਬਪੋਸ਼ ਵਿਅਕਤੀਆਂ ਵੱਲੋਂ ਸਰਪੰਚ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ "ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
NEXT STORY