ਗੁਰੂਹਰਸਹਾਏ (ਸੁਨੀਲ ਵਿੱਕੀ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਤਰਿੱਡਾ ਦੇ ਨੌਜਵਾਨ ਸਰਪੰਚ ਜਸ਼ਨਪ੍ਰੀਤ ਬਾਵਾ ਦੀ ਆਤਮਹੱਤਿਆ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਸਿੱਟ ਦੀ ਰਿਪੋਰਟ ਤੋਂ ਬਾਅਦ ਹਲਕਾ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀ.ਏ. ਬਚਿੱਤਰ ਸਿੰਘ ਲਾਡੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਸ਼ਨਪ੍ਰੀਤ ਦੇ ਪਿਤਾ ਅਤੇ ਕੁਝ ਹੋਰ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਹੁਣ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਆਤਮਹੱਤਿਆ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ ਤਰਿੱਡਾ ਪਿੰਡ ਦੇ ਸਰਪੰਚ ਜਸ਼ਨਪ੍ਰੀਤ ਸਿੰਘ ਜਸ਼ਨ ਬਾਵਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ।
ਇਸ ਮਾਮਲੇ ਵਿਚ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਉਨ੍ਹਾਂ ਦੇ ਪੀ. ਏ. ਬਚਿੱਤਰ ਸਿੰਘ ਲਾਡੀ ਦਾ ਨਾਮ ਸਾਹਮਣੇ ਆ ਰਿਹਾ ਸੀ ਕਿ ਉਨ੍ਹਾਂ ਦੇ ਕਾਰਨ ਜਸ਼ਨ ਬਾਵਾ ਨੇ ਖੁਦਕੁਸ਼ੀ ਕੀਤੀ ਹੈ। ਇਸ ਮਾਮਲੇ ਨੂੰ ਹੱਲ ਕਰਨ ਲਈ ਇਕ ਸਿੱਟ ਬਣਾਈ ਗਈ। ਅੱਜ ਸਿੱਟ ਵੱਲੋਂ ਵਿਧਾਇਕ ਸਰਾਰੀ ਉਨ੍ਹਾਂ ਦੇ ਪੀਏ ਲਾਡੀ ਨੂੰ ਕਲੀਨ ਚਿੱਟ ਦੇ ਕੇ ਪੰਜ ਵਿਅਕਤੀਆਂ ਦੇ ਖ਼ਿਲਾਫ ਜਸ਼ਨ ਬਾਵਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਚੱਲਦੇ ਮਾਮਲਾ ਦਰਜ ਕਰ ਲਿਆ ਹੈ। ਸੋਨਾ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਕਰਨ ਬੀਰ ਸਿੰਘ ਢਿੱਲੋਂ ਦੇ ਖ਼ਿਲਾਫ ਥਾਣਾ ਲੱਖੋ ਕੇ ਬਹਿਰਾਮ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ ਬਿਆਨ
NEXT STORY