ਮੋਹਾਲੀ (ਜੱਸੀ) : ਵਿਜੀਲੈਂਸ ਬਿਊਰੋ ਮੋਹਾਲੀ ਦੀ ਟੀਮ ਵਲੋਂ ਪਿੰਡ ਦੇਵੀਨਗਰ (ਅਬਰਾਵਾਂ) ਜ਼ਿਲ੍ਹਾ ਮੋਹਾਲੀ ਦੇ ਸਰਪੰਚ ਗੁਰਚਰਨ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ।
ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਮੋਹਾਲੀ ਦੇ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲਸ ਕੋਲ ਜ਼ਬਤ ਸੀ ਨੂੰ ਥਾਣਾ ਬਨੂੰੜ ਤੋਂ ਛੁਡਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ 'ਤੇ ਉਕਤ ਸਰਪੰਚ ਨਾਲ ਸੌਦਾ 50,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਮੋਬਾਇਲ ਫੋਨ 'ਚ ਰਿਕਾਰਡ ਕਰ ਲਈ ਸੀ। ਇਸ ਸਬੰਧੀ ਸਰਪੰਚ ਗੁਰਚਰਨ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਸਟੇਸ਼ਨ (ਮੋਹਾਲੀ) ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ! ਪੰਜਾਬ ਸਰਕਾਰ ਦੀਆਂ ਨਵੀਆਂ ਸਕੀਮਾਂ ਨਾਲ ਵਿਗੜਨਗੇ ਵਿੱਤੀ ਹਾਲਾਤ
NEXT STORY