ਪਠਾਨਕੋਟ (ਕੰਵਲ)- ਅਕਸਰ ਪਿੰਡਾਂ 'ਚ ਛੋਟੀਆਂ-ਛੋਟੀਆਂ ਲੜਾਈਆਂ ਦੇ ਚਲਦੇ ਪਿੰਡ ਦੀ ਪੰਚਾਇਤ ਵੱਲੋਂ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜੋ ਪਿੰਡ 'ਚ ਸਾਰੇ ਇਕੱਠੇ ਰਹਿਣ, ਪਰ ਜਦ ਸਮਝੌਤਾ ਕਰਾਉਣ ਵਾਲੇ ਮੋਹਤਵਾਰ 'ਤੇ ਹੀ ਹਮਲਾ ਹੋ ਜਾਵੇ ਤਾਂ ਲੋਕ ਯਕੀਨ ਕਿਸ ਦਾ ਕਰਨਗੇ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਅਜੀਤਪੁਰ ਵਿਖੇ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੇਖਣ ਨੂੰ ਮਿਲਿਆ ਕਿ ਪਿੰਡ ਦੇ ਸਰਪੰਚ ਵੱਲੋਂ ਕਿਸੇ ਝਗੜੇ ਦਾ ਸਮਝੌਤਾ ਕਰਵਾਇਆ ਜਾ ਰਿਹਾ ਸੀ ਪਰ ਇਸ ਦੌਰਾਨ ਇਕ ਸਖਸ਼ ਵਲੋਂ ਸਰਪੰਚ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਸਰਪੰਚ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਇੱਕ ਮਰੀਜ਼ ਅਜੀਜਪੁਰ ਤੋਂ ਆਇਆ ਹੈ ਜਿਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਹਨ। ਫਿਲਹਾਲ ਮਰੀਜ਼ ਦੀ ਹਾਲਤ ਠੀਕ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
ਦੂਜੇ ਪਾਸੇ ਜਦ ਪੀੜਤ ਨਾਲ ਆਏ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਪਿੰਡ ਦੇ ਪਤਵੰਦੇ ਲੋਕ ਜਿਨ੍ਹਾਂ ਨੂੰ ਲੋਕ ਸਮਝੌਤੇ ਲਈ ਬੁਲਾਉਂਦੇ ਹਨ, ਉਨ੍ਹਾਂ ਤੇ ਹਮਲਾ ਹੋਣਾ ਮੰਦਭਾਗੀ ਗੱਲ ਹੈ । ਉਨ੍ਹਾਂ ਕਿਹਾ ਕਿ ਇਹ ਸ਼ਖਸ ਕਿਸੇ ਦਾ ਰਾਜੀਨਾਮਾ ਕਰਵਾਉਣ ਵਾਸਤੇ ਗਿਆ ਸੀ ਪਰ ਉੱਥੇ ਕੁਝ ਲੋਕਾਂ ਵੱਲੋਂ ਇਸ ਉੱਤੇ ਹਮਲਾ ਕਰ ਦਿੱਤਾ ਗਿਆ ਜਿਸ ਵਜ੍ਹਾ ਨਾਲ ਇਹ ਜ਼ਖ਼ਮੀ ਹੋ ਗਏ ਅਤੇ ਹਸਪਤਾਲ ਦਾਖ਼ਲ ਹਨ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਗਾਹ ਤੋਂ ਕੋਈ ਵੀ ਸ਼ਖਸ ਕਿਸੇ ਪਿੰਡ ਦੇ ਮੋਹਤਵਾਰ 'ਤੇ ਬਿਨਾਂ ਵਜ੍ਹਾ ਹੱਥ ਨਾ ਚੁੱਕ ਸਕੇ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ 'ਚ ਬੇਨਕਾਬ ਸਾਈਬਰ ਫਰਾਡ ਸੈਂਟਰ ਦੇ ਮਾਮਲੇ 'ਚ ਪੁਲਸ ਦੇ ਵੱਡੇ ਖ਼ੁਲਾਸੇ, ਰੋਜ਼ਾਨਾ ਹੁੰਦੀ ਸੀ ...
NEXT STORY