ਮੋਗਾ/ਬਾਘਾਪੁਰਾਣਾ (ਕਸ਼ਿਸ਼) : ਬਾਘਾਪੁਰਾਣਾ ਵਿਚ ਇਕ ਨੌਜਵਾਨ ਸਰਪੰਚ ਦੇ ਹੋਏ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਸਥਾਨਕ ਵਿਧਾਇਕ ਅੰਮ੍ਰਿਤਪਾਲ ਸਿੰਘ ਅਤੇ ਕਈ ਹੋਰ ਵਿਅਕਤੀਆਂ 'ਤੇ ਇਸ ਕਤਲ ਦੀ ਸਾਜ਼ਿਸ਼ ਰਚਣ ਅਤੇ ਹਮਲਾ ਕਰਵਾਉਣ ਦੇ ਸਿੱਧੇ ਦੋਸ਼ ਲਗਾਏ ਹਨ। ਮ੍ਰਿਤਕ ਦੇ ਪਿਤਾ ਅਨੁਸਾਰ ਉਨ੍ਹਾਂ ਦੇ ਪੁੱਤਰ 'ਤੇ ਦੋ ਗੱਡੀਆਂ ਵਿਚ ਸਵਾਰ ਹੋ ਕੇ ਆਏ ਲਗਭਗ 8 ਤੋਂ 9 ਵਿਅਕਤੀਆਂ ਨੇ ਹਮਲਾ ਕੀਤਾ। ਹਮਲਾਵਰਾਂ ਨੇ ਨੌਜਵਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਬਾਘਾਪੁਰਾਣਾ ਵਿਚ ਗੋਲੀਆਂ ਨਾਲ ਭੁੰਨ ਦਿੱਤਾ ਗਿਆ।
ਇਹ ਵੀ ਪੜ੍ਹੋ : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਥਾਰ 'ਚ ਬੈਠਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ
ਵਿਧਾਇਕ 'ਤੇ ਲਗਾਏ ਗੰਭੀਰ ਇਲਜ਼ਾਮ
ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਇਹ ਮਾਮਲਾ ਇਕ ਕੁੜੀ ਦੇ ਤਲਾਕ ਦੇ ਮਾਮਲੇ ਨਾਲ ਜੁੜਿਆ ਹੈ ਅਤੇ ਉਸ ਦਾ ਪੁੱਤਰ ਲੜਕੀ ਧਿਰ ਦੀ ਮਦਦ ਕਰਦਾ ਸੀ। ਮ੍ਰਿਤਕ ਦੇ ਪਿਤਾ ਨੇ ਖੁੱਲ੍ਹ ਕੇ ਇਲਜ਼ਾਮ ਲਗਾਇਆ ਹੈ ਕਿ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਦੂਜੀ ਧਿਰ (ਮੁੰਡੇ ਵਾਲਿਆਂ) ਦੀ ਹਮਾਇਤ ਵਿਚ ਸੀ। ਉਨ੍ਹਾਂ ਦੱਸਿਆ ਕਿ ਵਿਧਾਇਕ ਵੱਲੋਂ ਪਹਿਲਾਂ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਸਨ ਅਤੇ ਵਿਧਾਇਕ ਦੇ ਕਹਿਣ 'ਤੇ ਹੀ ਉਨ੍ਹਾਂ ਦੇ ਪੁੱਤਰ ਦਾ ਸਰਕਾਰੀ ਬਾਡੀਗਾਰਡ ਵੀ ਵਾਪਸ ਲੈ ਲਿਆ ਗਿਆ ਸੀ। ਪਿਤਾ ਮੁਤਾਬਕ ਵਿਧਾਇਕ ਅਕਸਰ ਕਹਿੰਦਾ ਸੀ ਕਿ ਉਹ "ਹੈਪੀ ਨੂੰ ਚੁਕਾ ਦੇਵੇਗਾ"।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ
ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ, ਜਸਵੰਤ ਸਿੰਘ, ਜੋਬਨ ਸਿੰਘ (ਜੈਮਲ ਵਾਲਾ), ਜੱਸੂ ਪੱਤੋ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਦੇ ਨਾਮ ਲਿਖਵਾਏ ਹਨ। ਮ੍ਰਿਤਕ ਦੇ ਪਿਤਾ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਪੁਲਸ ਵੱਲੋਂ ਪਰਚਾ (FIR) ਦਰਜ ਕਰਕੇ ਉਨ੍ਹਾਂ ਨੂੰ ਨਹੀਂ ਸੌਂਪਿਆ ਜਾਂਦਾ, ਉਹ ਮ੍ਰਿਤਕ ਦੇਹ ਨੂੰ ਅੱਗੇ ਨਹੀਂ ਲੈ ਕੇ ਜਾਣਗੇ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵੀਂ ਐਕਸਾਈਜ਼ ਪਾਲਿਸੀ ਤੋਂ ਨਾਰਾਜ਼ ਸ਼ਰਾਬ ਕਾਰੋਬਾਰੀ, ਠੇਕੇ ਰਿਨਿਊ ਕਰਵਾਉਣ ਵਿੱਚ ਨਹੀਂ ਦਿਖਾ ਰਹੇ ਦਿਲਚਸਪੀ
NEXT STORY