ਜਲੰਧਰ (ਮ੍ਰਿਦੁਲ)– ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ 6 ਤੋਂ ਵੱਧ ਵਾਰ ਵਿਧਾਇਕ ਰਹੇ ਸਰਵਣ ਸਿੰਘ ਫਿਲੌਰ ਦੀ ਭਲਕੇ ਪਾਰਟੀ ਵਿਚ ਵਾਪਸੀ ਤੈਅ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਸਰਵਣ ਸਿੰਘ ਫਿਲੌਰ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਭਾਰਤੀਆਂ ਦਾ ਸੁਫ਼ਨਾ ਹੋਇਆ ਸੱਚ, ਨਿਓਸ ਏਅਰਲਾਈਨ ਨੇ ਇਟਲੀ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ
ਸਰਵਣ ਸਿੰਘ ਫਿਲੌਰ ਸੀਨੀਅਰ ਅਕਾਲੀ ਆਗੂ ਹਨ, ਜਿਹੜੇ ਪਿਛਲੇ ਕੁਝ ਸਮੇਂ ਤੋਂ ਮਤਭੇਦ ਹੋਣ ਕਾਰਨ ਪਾਰਟੀ ਤੋਂ ਵੱਖ ਹੋ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਉਸ ਤੋਂ ਬਾਅਦ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ ਹੋ ਗਏ ਸਨ। ਹੁਣ ਦੁਬਾਰਾ ਉਨ੍ਹਾਂ ਦੀ ਵਾਪਸੀ ਦੀਆਂ ਚਰਚਾਵਾਂ ਨਾਲ ਜਲੰਧਰ ਦੀ ਸਿਆਸਤ ਭੱਖ ਗਈ ਹੈ। ਪਾਰਟੀ ਵਿਚ ਉਨ੍ਹਾਂ ਦੀ ਵਾਪਸੀ ਨਾਲ ਕਈ ਸਿਆਸੀ ਸਮੀਕਰਨ ਬਦਲ ਸਕਦੇ ਹਨ।
ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਦੇ ਮਾਮਲੇ 'ਚ ਫਸਿਆ ਸਿਮਰਨਜੀਤ ਸਿੰਘ, ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ US ਭੇਜੇ ਹਜ਼ਾਰਾਂ ਲੋਕ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸ਼੍ਰੋਮਣੀ ਕਮੇਟੀ ਨੇ NCERT ਵੱਲੋਂ ਇਤਿਹਾਸ ਦੀ ਗ਼ਲਤ ਵਿਆਖਿਆ ’ਤੇ ਕੀਤਾ ਇਤਰਾਜ਼
NEXT STORY