ਸਮਾਣਾ (ਦਰਦ) : ਪਿਛਲੇ ਹਫ਼ਤੇ ਨਿਊਜ਼ੀਲੈਂਡ ’ਚ ਵਾਪਰੇ ਇਕ ਸੜਕ ਹਾਦਸੇ ’ਚ ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਲਾਸ਼ ਉਸ ਦੇ ਜੱਦੀ ਪਿੰਡ ਪਹੁੰਚਣ ’ਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਤਿਗੁਰੂ ਸਿੰਘ (34) ਪੁੱਤਰ ਹਰਪਾਲ ਸਿੰਘ ਰੋਜ਼ੀ ਰੋਟੀ ਲਈ ਕਰੀਬ ਇਕ ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ। ਪਿਛਲੇ ਹਫ਼ਤੇ ਉਹ ਸੜਕ ਹਾਦਸੇ ’ਚ ਆਪਣੀ ਜਾਨ ਗੁਆ ਬੈਠਾ ਸੀ।
ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਖ਼ਤ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ
ਬੀਤੇ ਕੱਲ ਉਸ ਦੀ ਲਾਸ਼ ਪਿੰਡ ਪਹੁੰਚੀ ਸੀ। ਗਮਗੀਨ ਮਾਹੌਲ ’ਚ ਉਸ ਦਾ ਸੰਸਕਾਰ ਕੀਤਾ ਗਿਆ। ਇਸ ਦੁਖਦ ਘਟਨਾ ਤੋਂ ਬਾਅਦ ਪੂਰੇ ਪਿੰਡ ’ਚ ਗਮਗੀਨ ਮਾਹੌਲ ਦੇਖਣ ਨੂੰ ਮਿਲਿਆ। ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਸਤਿਗੁਰੂ ਸਿੰਘ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਥੋੜ੍ਹਾ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : 15 ਸਾਲਾ ਧੀ ਨਾਲ ਪਿਓ ਨੇ ਕਰਵਾਇਆ ਗੈਂਗ ਰੇਪ, ਹੈਰਾਨ ਕਰੇਗੀ ਲੁਧਿਆਣਾ ’ਚ ਵਾਪਰੀ ਇਹ ਸ਼ਰਮਨਾਕ ਘਟਨਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਵਿਖੇ ਘਰ 'ਚ ਇਕੱਲੀ ਰਹਿ ਰਹੀ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ, ਕਤਲ ਦਾ ਖ਼ਦਸ਼ਾ
NEXT STORY