ਨਵੀਂ ਦਿੱਲੀ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਹਾਲ ਹੀ 'ਚ ਪੰਜਾਬੀ ਸੰਗੀਤ ਜਗਤ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕੀਤਾ ਹੈ। ਸਤਿੰਦਰ ਸਰਤਾਜ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ 'ਤਹਿਰੀਕ' ਲੈ ਕੇ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਹਾਲ ਹੀ 'ਚ ਸਤਿੰਦਰ ਸਰਤਾਜ ਨੇ ਆਪਣੀ ਐਲਬਮ 'ਤਹਿਰੀਕ' ਦੀ ਫਰਸਟ ਲੁੱਕ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਐਲਬਮ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਦਿਆਂ ਲਿਖਿਆ ਹੈ, '#Tehreek #ਤਹਿਰੀਕ #Album #ComingSoon..। ਪੰਜਾਬ ਦੇ ਜੁਝਾਰੂ ਜਜ਼ਬੇ ਨੂੰ 11 ਗੀਤਾਂ ਜ਼ਰੀਏ ਇਕ ਸਜਦਾ!'
ਦੱਸ ਦਈਏ ਕਿ ਇੰਨ੍ਹੀਂ ਦਿਨੀਂ ਸਾਰੇ ਪੰਜਾਬੀ ਆਪਣਾ ਪੂਰਾ ਸਮਰਥਨ ਕਿਸਾਨਾਂ ਨੂੰ ਦੇ ਰਹੇ ਹਨ। ਜਿਸਦੇ ਚੱਲਦੇ ਪੰਜਾਬੀਆਂ ਦੇ ਜਜ਼ਬੇ ਤੇ ਹੌਂਸਲੇ ਨੂੰ ਸਤਿੰਦਰ ਸਰਤਾਜ ਆਪਣੀ ਕਲਮ ਅਤੇ ਆਵਾਜ਼ ਰਾਹੀਂ ਬਿਆਨ ਕਰਨਗੇ। 'ਤਹਿਰੀਕ' ਐਲਬਮ 'ਚ ਟੋਟਲ 11 ਗੀਤ ਹੋਣਗੇ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।
ਸ਼ੌਕ ਲਈ ਖ਼ਰੀਦੀ ਜਿਪਸੀ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਬਣੀ ਆਸ਼ੀਆਨਾ
NEXT STORY