ਐਂਟਰਟੇਨਮੈਂਟ ਡੈਸਕ : ਪ੍ਰਸਿੱਧ ਸੂਫ਼ੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਸਤਿੰਦਰ ਸਰਤਾਜ ਦਾ ਪਟਿਆਲਾ 'ਚ 'ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ' 'ਚ ਲਾਈਵ ਸ਼ੋਅ ਚੱਲ ਰਿਹਾ ਸੀ, ਜਿਸ ਨੂੰ ਦੇਰ ਰਾਤ ਪੁਲਸ ਨੇ ਬੰਦ ਕਰਵਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ ਪਰ ਇਹ ਸ਼ੋਅ 10.30 ਵਜੇ ਤਕ ਚੱਲਦਾ ਰਿਹਾ। ਇਸੇ ਦੌਰਾਨ ਪੁਲਸ ਮੁਲਾਜ਼ਮ ਸਟੇਜ ’ਤੇ ਆ ਗਏ ਤੇ ਉਨ੍ਹਾਂ ਨੇ ਸਤਿੰਦਰ ਨੂੰ ਸ਼ੋਅ ਬੰਦ ਕਰਨ ਲਈ ਕਿਹਾ। ਪੁਲਸ ਵੱਲੋਂ ਸ਼ੋਅ ਬੰਦ ਕਰਵਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਦੁਬਈ ਦੇ ਸੇਖ ਮੰਤਰੀ ਸੁਹੇਲ ਮੋਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੂੰ ਇੱਕ-ਦੂਜੇ ਨਾਲ ਗੱਲਬਾਤ ਕਰਦੇ ਦੇਖਿਆ ਗਿਆ ਸੀ। ਇਸ ਦੌਰਾਨ ਸਤਿੰਦਰ ਸਰਤਾਜ ਨੂੰ ਖ਼ਾਸ ਸਨਮਾਨ ਵੀ ਮਿਲਿਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦਿਆਂ ਦਿੱਤੀ ਸੀ।
ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਤਿੰਦਰ ਸਰਤਾਜ ਸੰਗੀਤ ਜਗਤ ਦੇ ਟੌਪ ਕਲਾਕਾਰਾਂ 'ਚ ਗਿਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗੀਤ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਲਈ ਸਾਲ 2023 ਕਾਫ਼ੀ ਵਧੀਆ ਰਿਹਾ ਸੀ। ਉਹ ਨੀਰੂ ਬਾਜਵਾ ਨਾਲ ਆਪਣੀ ਫ਼ਿਲਮ 'ਕਲੀ ਜੋਟਾ' ਕਰਕੇ ਖੂਬ ਚਰਚਾ 'ਚ ਰਹੇ ਸਨ। ਇਸ ਦੇ ਨਾਲ ਹੀ ਸਤਿੰਦਰ ਸਰਤਾਜ ਫਿਰ ਤੋਂ ਨੀਰੂ ਬਾਜਵਾ ਨਾਲ ਫ਼ਿਲਮ 'ਸ਼ਾਇਰ' 'ਚ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਅਗਲੇ ਸਾਲ 19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ
NEXT STORY