ਜਲੰਧਰ (ਧਵਨ)-ਜਲੰਧਰ ਦੇ ਪੁਲਸ ਕਮਿਸ਼ਨਰ ਵਜੋਂ ਸਤਿੰਦਰ ਸਿੰਘ ਦਾ ਕਾਰਜਕਾਲ ਭਾਵੇਂ ਜ਼ਿਆਦਾ ਲੰਬਾ ਨਹੀਂ ਰਿਹਾ ਪਰ ਇਸ ਦੌਰਾਨ ਉਨ੍ਹਾਂ ਨੇ ਆਪਣੀ ਕਾਰਜਸ਼ੈਲੀ, ਪ੍ਰਸ਼ਾਸਨਿਕ ਸਮਰੱਥਾ ਅਤੇ ਪੁਲਸਿੰਗ ਪ੍ਰਤੀ ਗੰਭੀਰਤਾ ਨਾਲ ਸ਼ਹਿਰ ਵਿਚ ਇਕ ਵੱਖਰੀ ਪਛਾਣ ਬਣਾਈ। ਉਨ੍ਹਾਂ ਨੇ ਪੁਲਸ ਕਮਿਸ਼ਨਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਅਤੇ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਅਪਰਾਧ ’ਤੇ ਕਾਬੂ ਪਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਦਿਸ਼ਾ ਵਿਚ ਪੁਲਸ ਨੇ ਸਰਗਰਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ ਬੱਤੀ
ਸਤਿੰਦਰ ਸਿੰਘ ਦੀ ਅਗਵਾਈ ਹੇਠ ਜਲੰਧਰ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਮੁਹਿੰਮ, ਵਿਸ਼ੇਸ਼ ਤਲਾਸ਼ੀ ਮੁਹਿੰਮ, ਰਾਤ ਦੀ ਨਾਕਾਬੰਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਸ ਦੀ ਗਸ਼ਤ ਨੂੰ ਤਰਜੀਹ ਦਿੱਤੀ। ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ ’ਤੇ ਚੈਕਿੰਗ ਮੁਹਿੰਮ ਚਲਾ ਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ। ਇਸ ਤੋਂ ਇਲਾਵਾ ਪੁਲਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ (ਐੱਸ. ਐੱਚ. ਓਜ਼) ਦੀ ਕਾਰਜਪ੍ਰਣਾਲੀ ’ਤੇ ਵੀ ਲਗਾਤਾਰ ਨਜ਼ਰ ਰੱਖੀ ਗਈ ਤਾਂ ਜੋ ਆਮ ਨਾਗਰਿਕਾਂ ਨੂੰ ਬਿਹਤਰ ਪੁਲਸ ਸੇਵਾਵਾਂ ਮਿਲ ਸਕਣ।
ਉਨ੍ਹਾਂ ਦੀ ਕਾਰਜਸ਼ੈਲੀ ਦੀ ਇਕ ਵਿਸ਼ੇਸ਼ਤਾ ਇਹ ਰਹੀ ਕਿ ਉਨ੍ਹਾਂ ਨੇ ਕਾਨੂੰਨ-ਵਿਵਸਥਾ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਅਤੇ ਪੁਲਸ ਪ੍ਰਸ਼ਾਸਨ ਨੂੰ ਸਰਗਰਮ ਬਣਾਈ ਰੱਖਿਆ। ਸ਼ਹਿਰ ਵਿਚ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਲਗਾਤਾਰ ਕਾਰਵਾਈ ਕੀਤੀ ਗਈ।
ਉਨ੍ਹਾਂ ਦੇ ਲੁਧਿਆਣਾ ਤਬਾਦਲੇ ਨੂੰ ਲੈ ਕੇ ਇਹ ਵੀ ਚਰਚਾ ਹੈ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਵਿਚ ਬਦਲਾਅ ਕੀਤੇ ਜਾ ਰਹੇ ਹਨ, ਕਿਉਂਕਿ ਸਤਿੰਦਰ ਸਿੰਘ ਦਾ ਸਬੰਧ ਜਲੰਧਰ ਜ਼ਿਲੇ ਨਾਲ ਹੈ, ਇਸ ਲਈ ਚੋਣ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ: ਖਾਲਸਾਈ ਜਾਹੋ-ਜਲਾਲ ਨਾਲ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਸਜਿਆ ਨਿਹੰਗ ਸਿੰਘਾਂ ਦਾ ਵਿਸ਼ਾਲ ਮਹੱਲਾ
ਸਤਿੰਦਰ ਸਿੰਘ ਦੇ ਤਬਾਦਲੇ ਤੋਂ ਬਾਅਦ ਜਲੰਧਰ ਦੇ ਲੋਕਾਂ ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋਵੇਗੀ। ਕਿਸੇ ਵੀ ਅਧਿਕਾਰੀ ਦੀ ਪਛਾਣ ਸਿਰਫ਼ ਉਸ ਦੇ ਅਹੁਦੇ ਤੋਂ ਨਹੀਂ, ਸਗੋਂ ਉਸ ਦੇ ਕੰਮ ਅਤੇ ਜਨਤਾ ਦਰਮਿਆਨ ਬਣਾਏ ਗਏ ਅਕਸ ਤੋਂ ਹੁੰਦੀ ਹੈ। ਆਪਣੇ ਸੀਮਤ ਕਾਰਜਕਾਲ ਵਿਚ ਉਨ੍ਹਾਂ ਨੇ ਜਿਸ ਤਰ੍ਹਾਂ ਪੁਲਸ ਪ੍ਰਸ਼ਾਸਨ ਨੂੰ ਸਰਗਰਮ ਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਤਰਜੀਹ ਦਿੱਤੀ, ਉਸ ਨਾਲ ਉਨ੍ਹਾਂ ਨੇ ਸ਼ਹਿਰ ਵਿਚ ਆਪਣੀ ਛਾਪ ਛੱਡੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੋਨਾਲਿਕਾ ਟਰੈਕਟਰ ਫੈਕਟਰੀ 'ਚ ਆ ਵੜਿਆ ਤੇਂਦੂਆ! ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਦਸੇ ’ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮਿਲੇਗਾ 16 ਲੱਖ ਰੁਪਏ ਮੁਆਵਜ਼ਾ
NEXT STORY