ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਸਤਿੰਦਰ ਸਿੰਘ ਕੋਹਲੀ ਨੂੰ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਪੁਲਸ ਇਸ ਸਬੰਧ 'ਚ ਗ੍ਰਿਫ਼ਤਾਰ ਕੀਤੇ ਸੀ. ਏ. ਸਤਿੰਦਰ ਸਿੰਘ ਕੋਹਲੀ ਦੀ ਅੱਗੇ ਦੀ ਹਿਰਾਸਤ ਦੀ ਮੰਗ ਕਰਨ 'ਚ ਅਸਫ਼ਲ ਰਹੀ ਸੀ।
ਇਹ ਵੀ ਪੜ੍ਹੋ : ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...
ਦੱਸਣਯੋਗ ਹੈ ਕਿ ਸਤਿੰਦਰ ਸਿੰਘ ਕੋਹਲੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਪਤਾ ਸਰੂਪਾਂ ਦੀ ਜਾਂਚ ਦੌਰਾਨ ਆਪਣੀ ਭੂਮਿਕਾ ਦਾ ਪਾਲਣ ਨਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਬਨ ਮਾਮਲੇ 'ਚ ਪੁਲਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਸੀ। ਅੰਮ੍ਰਿਤਸਰ ਪੁਲਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸਤਿੰਦਰ ਸਿੰਘ ਕੋਹਲੀ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਵੀ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ
328 ਸਰੂਪਾਂ ਦਾ ਮਾਮਲਾ ਕੀ ਹੈ?
ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗੁੰਮ ਹੋਣ ਦਾ ਮਾਮਲਾ ਸਾਲ 2020 ਵਿੱਚ ਪਹਿਲੀ ਵਾਰ ਲੋਕਾਂ ਸਾਹਮਣੇ ਆਇਆ। ਹਾਲਾਂਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਉਦੋਂ 267 ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ (ਜਿਨ੍ਹਾਂ ਦਾ ਕੋਈ ਰਿਕਾਰਡ ਨਹੀਂ) ਹੋਣ ਦੀ ਗੱਲ ਕੀਤੀ ਗਈ ਸੀ ਪਰ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਲਾਪਤਾ (ਜਿਹਨਾਂ ਦਾ ਕੋਈ ਰਿਕਾਰਡ ਨਹੀਂ) ਹੋਏ ਸਰੂਪਾਂ ਦੀ ਗਿਣਤੀ 328 ਦੱਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਦੌਰਾਨ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 16 ਹੋਰ ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ ਦੋਸ਼
NEXT STORY