ਲੁਧਿਆਣਾ : ਪੰਜਾਬੀ ਸਮੇਤ ਕਈ ਭਾਸ਼ਾਵਾਂ ਵਿਚ ਅਦਾਕਾਰੀ ਦੇ ਜ਼ੌਹਰ ਦਿਖਾ ਚੁੱਕੇ ਅਦਾਕਾਰ ਸਤੀਸ਼ ਕੌਲ ਦਾ ਹਾਲ-ਚਾਲ ਜਾਨਣ ਲਈ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਹਦਾਇਤ ਕੀਤੀ ਸੀ ਕਿ ਉਹ ਸਤੀਸ਼ ਕੌਲ ਨਾਲ ਜਾ ਕੇ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਤੁਰੰਤ ਰਿਪੋਰਟ ਭੇਜਣ।
ਇਸ ਦੌਰਾਨ ਸਤੀਸ਼ ਕੌਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿ ਮੀਡੀਆ ਵਿਚ ਆਈਆਂ ਖ਼ਬਰਾਂ 'ਤੇ ਉਨ੍ਹਾਂ ਪ੍ਰਤੀ ਫਿਕਰਮੰਦੀ ਜ਼ਾਹਿਰ ਕੀਤੀ ਗਈ ਹੈ ਅਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਅਗਰਵਾਲ ਨੇ ਕੌਲ ਦੀਆਂ ਲੋੜਾਂ ਅਤੇ ਮੰਗਾਂ ਨੂੰ ਬੜੀ ਹੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸਿਹਤਯਾਬੀ ਲਈ ਬਹੁਤ ਫਿਕਰਮੰਦ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਸਹੁੰ ਚੁੱਕ ਸਮਾਗਮ ਉਪਰੰਤ ਹੋਵੇਗਾ ਚੇਅਰਮੈਨੀਆਂ ਦਾ ਐਲਾਨ : ਪ੍ਰਨੀਤ ਕੌਰ
NEXT STORY