Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:41:33 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ

PUNJAB News Punjabi(ਪੰਜਾਬ)

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ ਮੁੱਦਾ

  • Edited By Anmol Tagra,
  • Updated: 06 Aug, 2026 06:14 PM
New Delhi
satnam singh sandhu rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿਚ ਜਲ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪੁਰਾਣੀਆਂ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਭੰਡਾਰ ਹੈ ਅਤੇ ਹਰੀ ਕ੍ਰਾਂਤੀ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ, "ਪਰ ਅੱਜ ਪੰਜਾਬ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਗੰਭੀਰ ਜਲ ਸੰਕਟ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀਆਂ ਬਹੁਤੀਆਂ ਨਹਿਰਾਂ ਪੁਰਾਣੀਆਂ ਹੋ ਚੁੱਕੀਆਂ ਹਨ ਅਤੇ ਗਾਦ ਜੰਮਣ, ਢਾਂਚਾਗਤ ਨੁਕਸਾਨ ਤੇ ਪਾਣੀ ਦੇ ਰਿਸਾਅ ਕਾਰਨ ਉਨ੍ਹਾਂ ਦੀ ਜਲ-ਸਮਰੱਥਾ ਘਟ ਗਈ ਹੈ। ਪੰਜਾਬ ਦੀਆਂ ਜ਼ਿਆਦਾਤਰ ਨਹਿਰਾਂ ਅੱਜ ਵੀ ਰਵਾਇਤੀ ਪ੍ਰਣਾਲੀਆਂ ਨਾਲ ਹੀ ਚੱਲ ਰਹੀਆਂ ਹਨ। ਇਸੇ ਤਰ੍ਹਾਂ, ਰੋਪੜ, ਹਰੀਕੇ, ਕੰਜਲੀ, ਕੇਸ਼ੋਪੁਰ, ਮੀਆਂਣੀ, ਨੰਗਲ, ਝੱਜਰ ਅਤੇ ਬਡੌਲੀ ਸਮੇਤ ਪੰਜਾਬ ਦੀਆਂ ਸਾਰੀਆਂ ਵੱਡੀਆਂ ਜਲਗਾਹਾਂ (ਵੈੱਟਲੈਂਡਜ਼) ਦੀ ਸਾਂਭ-ਸੰਭਾਲ, ਗਾਦ ਕੱਢਣ, ਮੁੜ ਸੁਰਜੀਤੀ ਅਤੇ ਜਲ-ਸਮਰੱਥਾ ਵਧਾਉਣ ਦੀ ਫੌਰੀ ਲੋੜ ਹੈ।"

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਸਿੰਚਾਈ ਹੇਠਲਾ ਰਕਬਾ ਘਟ ਗਿਆ ਹੈ ਅਤੇ ਇਸ ਘੇਰੇ ਨੂੰ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ, "ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਸ਼ਾਹਪੁਰ ਕੰਢੀ ਡੈਮ ਤੋਂ ਉਪਲਬਧ ਰਾਵੀ ਦਰਿਆ ਦੇ ਪਾਣੀ ਨੂੰ ਪੰਜਾਬ ਦੇ ਨਹਿਰੀ ਸਿਸਟਮ ਨਾਲ ਜੋੜਿਆ ਜਾਣਾ ਚਾਹੀਦਾ ਹੈ ਅਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਨਹਿਰਾਂ ਦੀ ਮੁਰੰਮਤ, ਆਧੁਨਿਕੀਕਰਨ, ਮਜ਼ਬੂਤੀ, ਮੁੜ ਵਿਕਾਸ ਅਤੇ ਸੰਚਾਲਨ ਸਾਂਭ-ਸੰਭਾਲ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।"

ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਰੋਪੜ, ਹਰੀਕੇ, ਕੰਜਲੀ, ਕੇਸ਼ੋਪੁਰ, ਮੀਆਂਣੀ, ਨੰਗਲ, ਝੱਜਰ ਅਤੇ ਬਡੌਲੀ ਸਮੇਤ ਪੰਜਾਬ ਦੇ ਸਾਰੇ ਵੱਡੇ ਜਲ ਸਰੋਤਾਂ ਦੀ ਗਾਦ ਕੱਢਣ, ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਅਤੇ ਉਨ੍ਹਾਂ ਦੀ ਜਲ-ਸੰਭਾਲ ਸਮਰੱਥਾ ਵਧਾਉਣ ਲਈ ਇੱਕ ਵਿਸ਼ੇਸ਼ ਰਾਸ਼ਟਰੀ ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, "ਇਸ ਤੋਂ ਇਲਾਵਾ, ਪੰਜਾਬ ਵਿਚ ਨਹਿਰੀ ਸਿੰਚਾਈ ਦਾ ਘੇਰਾ ਵਧਾਉਣ ਅਤੇ ਨਹਿਰੀ ਸਿੰਚਾਈ ਹੇਠਲਾ ਰਕਬਾ ਵਧਾਉਣ ਲਈ ਇੱਕ ਵਿਸ਼ੇਸ਼ ਯੋਜਨਾ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸੁਰੱਖਿਆ ਯਕੀਨੀ ਬਣਾਈ ਜਾ ਸਕੇ।"

ਇਸ ਦੌਰਾਨ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦੀ ਵੱਡੇ ਪੱਧਰ 'ਤੇ ਹੋ ਰਹੀ ਕਮੀ ਅਤੇ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਪੰਜਾਬ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ, "ਕੇਂਦਰੀ ਭੂਮੀ ਜਲ ਬੋਰਡ ਦੇ ਸਾਲ 2025 ਦੇ ਤਾਜ਼ਾ ਮੁਲਾਂਕਣ ਅਨੁਸਾਰ, ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਸੰਕਟ ਨਾਜ਼ੁਕ ਪੜਾਅ 'ਤੇ ਪਹੁੰਚ ਚੁੱਕਾ ਹੈ। ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ 153 ਭੂਮੀ ਜਲ ਮੁਲਾਂਕਣ ਬਲਾਕਾਂ ਵਿੱਚੋਂ 111 ਬਲਾਕ (72.55 ਫੀਸਦੀ) ਹੁਣ ਅਤਿ-ਸ਼ੋਸ਼ਿਤ (ਓਵਰ-ਐਕਸਪਲੌਇਟਿਡ) ਸ਼੍ਰੇਣੀ ਵਿੱਚ ਆ ਗਏ ਹਨ। ਜਦਕਿ 25 ਹੋਰ ਬਲਾਕ ਨਾਜ਼ੁਕ ਜਾਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਹਨ, ਸੂਬੇ ਦੇ ਸਿਰਫ਼ 17 ਬਲਾਕ ਹੀ ਸੁਰੱਖਿਅਤ ਸ਼੍ਰੇਣੀ ਵਿੱਚ ਬਚੇ ਹਨ। ਇਸ ਰਿਪੋਰਟ ਮੁਤਾਬਕ, ਪੰਜਾਬ ਹਰ ਸਾਲ 26.27 ਬਿਲੀਅਨ ਕਿਊਬਿਕ ਮੀਟਰ ਧਰਤੀ ਹੇਠਲਾ ਪਾਣੀ ਕੱਢਦਾ ਹੈ, ਜੋ ਕਿ 16.80 ਬਿਲੀਅਨ ਕਿਊਬਿਕ ਮੀਟਰ ਦੀ ਸੁਰੱਖਿਅਤ ਸਾਲਾਨਾ ਹੱਦ ਤੋਂ 56.36 ਫੀਸਦੀ ਵੱਧ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਹਰ 100 ਲੀਟਰ ਟਿਕਾਊ ਤੌਰ 'ਤੇ ਉਪਲਬਧ ਪਾਣੀ ਦੇ ਮੁਕਾਬਲੇ 156 ਲੀਟਰ ਧਰਤੀ ਹੇਠਲਾ ਪਾਣੀ ਕੱਢ ਰਿਹਾ ਹੈ। ਪਿਛਲੇ 27 ਸਾਲਾਂ ਤੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜੋ ਸੂਬੇ ਦੀ ਖੇਤੀਬਾੜੀ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਲੰਬੇ ਸਮੇਂ ਦੀ ਜਲ ਸੁਰੱਖਿਆ ਲਈ ਚਿੰਤਾਜਨਕ ਸਥਿਤੀ ਹੈ। ਨਹਿਰੀ ਪਾਣੀ ਦੀ ਸਮਰੱਥਾ ਵੀ ਸਾਲਾਂ ਦੌਰਾਨ ਘਟ ਗਈ ਹੈ। ਕਿਉਂਕਿ ਸੂਬੇ ਦੀਆਂ ਬਹੁਤੀਆਂ ਨਹਿਰਾਂ ਪੁਰਾਣੀਆਂ ਹਨ, ਇਸ ਲਈ ਗਾਦ ਜੰਮਣ, ਢਾਂਚਾਗਤ ਨੁਕਸਾਨ ਅਤੇ ਪਾਣੀ ਦੇ ਰਿਸਾਅ ਕਾਰਨ ਉਨ੍ਹਾਂ ਦੀ ਜਲ-ਸਮਰੱਥਾ ਵੀ ਘਟ ਗਈ ਹੈ। ਹੈਰਾਨੀ ਦੀ ਗੱਲ ਨਹੀਂ ਕਿ ਹੁਣ ਨਹਿਰਾਂ ਕੁੱਲ ਸਿੰਚਾਈ ਲੋੜਾਂ ਦਾ ਸਿਰਫ਼ 24 ਫੀਸਦੀ ਹਿੱਸਾ ਹੀ ਪੂਰਾ ਕਰ ਰਹੀਆਂ ਹਨ, ਜਦਕਿ 76 ਫੀਸਦੀ ਸਿੰਚਾਈ ਅੱਜ ਵੀ ਕਰੀਬ 13.91 ਲੱਖ ਬਿਜਲੀ ਨਾਲ ਚੱਲਣ ਵਾਲੇ ਟਿਊਬਵੈੱਲਾਂ ਤੋਂ ਹੁੰਦੀ ਹੈ। ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਆਈ ਇਹ ਕਮੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਤਿੱਖੀ ਗਿਰਾਵਟ ਨੂੰ ਹੋਰ ਵਧਾ ਰਹੀ ਹੈ। ਇਸ ਲਈ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣ ਅਤੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਸਾਰੇ ਵੱਡੇ ਜਲ ਸਰੋਤਾਂ ਦੀ ਗਾਦ ਕੱਢਣ, ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਅਤੇ ਉਨ੍ਹਾਂ ਦੀ ਜਲ-ਸੰਭਾਲ ਸਮਰੱਥਾ ਵਧਾਉਣ ਲਈ ਇੱਕ ਵਿਸ਼ੇਸ਼ ਰਾਸ਼ਟਰੀ ਪ੍ਰਾਜੈਕਟ ਸ਼ੁਰੂ ਕੀਤਾ ਜਾਵੇ।"

  • Punjab
  • Satnam Singh Sandhu
  • Rajya Sabha

ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • satnam singh sandhu rajya sabha
    MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ ਸਹੂਲਤ ਦਾ ਮੁੱਦਾ
  • mp sabnam sandhu raised the issue for sc st category
    MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ
  • rajya sabha raghav chadha
    ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • paper leak case priyanka gandhi raises issue
    ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ ਕਾਰਵਾਈ ਦਾ ਮੁੱਦਾ
  • mp sichewal security
    ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ
  • medical college in nawanshahr echoed in the vidhan sabha again
    ਵਿਧਾਨ ਸਭਾ ਮੁੜ ਗੂੰਜਿਆ ਨਵਾਂ ਸ਼ਹਿਰ ਦੇ ਮੈਡੀਕਲ ਕਾਲਜ ਨੂੰ ਬਣਾਉਣ ਦਾ ਮੁੱਦਾ, ਡਾ. ਨਛੱਤਰ ਪਾਲ ਨੇ ਰੱਖੀ ਮੰਗ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +