ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਇਤਿਹਾਸਿਕ ਗੁਰੂਦੁਆਰਾ ਪੁਲ ਪੁਖ਼ਤਾ ਸਾਹਿਬ ’ਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਕਿਸਾਨੀ ਅੰਦੋਲਨ ’ਚ ਡਟੀਆ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਚੜ੍ਹਦੀਕਲਾ ਲਈ 96 ਘੰਟਿਆਂ ਲਈ ਸ਼ੁਰੂ ਹੋਇਆ ‘ਸਤਿਨਾਮ ਵਾਹਿਗੁਰੂ’ ਦਾ ਜਾਪੁ ਸ਼ੁਰੂ ਹੋ ਗਿਆ ਹੈ। ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ’ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਲੁਆਈ ਅਤੇ ਵਾਹਿਗੁਰੂ ਦਾ ਨਿਰੰਤਰ ਜਾਪੁ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਪ੍ਰਕਾਸ਼ ਦਿਹਾੜੇ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਸਜਾਏ ਗਏ ਨਗਰ ਕੀਰਤਨ
ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਸਮਾਪਤੀ ਮੌਕੇ ਸਮੂਹ ਸੰਗਤਾਂ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕਰਨਗੀਆਂ। ਇਸ ਮੌਕੇ ਬਾਬਾ ਸੁੱਖਾ ਸਿੰਘ ਅਤੇ ਹੋਰ ਪ੍ਰਬੰਧਕ ਸੇਵਾਦਾਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ
ਨੋਟ : ਇਸ ਖਬਰ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਐਕਸਾਈਜ਼ ਵਿਭਾਗ ਦੀ ਟੀਮ ਨੇ ਬਰਾਮਦ ਕੀਤੀ ਨਜਾਇਜ਼ ਸ਼ਰਾਬ
NEXT STORY