ਚੰਡੀਗੜ੍ਹ : ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੋਤੇ ਅਮਿਤ ਗੋਸਾਈਂ ਨੇ ਵੀ ਪਾਰਟੀ ਛੱਡ ਦਿੱਤੀ ਹੈ। ਸਤਪਾਲ ਗੋਸਾਈਂ ਲੁਧਿਆਣਾ ਤੋਂ ਟਿਕਟ ਮੰਗ ਰਹੇ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹ ਸ਼ੁੱਕਰਵਾਰ ਨੂੰ ਆਪਣੇ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਲ ਹੋ ਗਏ। ਦੱਸਣਯੋਗ ਹੈ ਕਿ ਸਤਪਾਲ ਗੋਸਾਈਂ ਲੁਧਿਆਣਾ ਤੋਂ ਭਾਜਪਾ ਦੀ ਟਿਕਟ 'ਤੇ ਤਿੰਨ ਵਾਰ ਵਿਧਾਇਕ ਬਣੇ ਸਨ। ਇਸ ਤੋਂ ਇਲਾਵਾ ਉਹ ਸੂਬੇ ਦੇ ਸਿਹਤ ਮੰਤਰੀ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਸਤਪਾਲ ਗੋਸਾਈਂ ਦੇ ਨਾਲ ਲੁਧਿਆਣਾ ਤੋਂ ਭਾਜਪਾ ਦੇ ਮੌਜੂਦਾ ਕੌਂਸਲਰ ਗੁਰਦੀਪ ਸਿੰਘ ਨੀਟੂ, ਅਕਾਲੀ ਆਗੂ ਜਗਮੋਹਨ ਸ਼ਰਮਾ ਅਤੇ ਅਸ਼ੋਕ ਪਰਾਸ਼ਰ ਪੱਪੂ ਵੀ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਸਾਰੇ ਆਗੂਆਂ ਨੂੰ ਪੰਜਾਬ ਦੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸੁਆਗਤ ਕੀਤਾ।
ਫਤਿਹਗੜ੍ਹ ਚੂੜੀਆਂ 'ਚ ਆਮ ਆਦਮੀ ਪਾਰਟੀ ਨੂੰ ਝਟਕਾ
NEXT STORY