ਚੰਡੀਗੜ੍ਹ (ਆਸ਼ੀਸ਼) : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ 'ਚ ਹਰ ਮਹੀਨੇ ਹੋਣ ਵਾਲੀ ਦੂਜੇ ਸ਼ਨੀਵਾਰ ਦੀ ਛੁੱਟੀ ਨੂੰ 2 ਮਹੀਨਿਆਂ ਲਈ ਰੱਦ ਕਰ ਦਿੱਤਾ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਐੱਚ. ਪੀ. ਐੱਸ. ਬਰਾੜ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ, ਬੰਬੀਹਾ ਗੈਂਗ ਦੇ ਗੁਰਗੇ ਦਾ ਕਰ 'ਤਾ ENCOUNTER
ਇਨ੍ਹਾਂ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਭਾਰੀ ਬਾਰਸ਼ ਅਤੇ ਖ਼ਰਾਬ ਮੌਸਮ ਦੇ ਕਾਰਨ ਸਕੂਲਾਂ 'ਚ ਇਕ ਹਫ਼ਤੇ ਦੀ ਛੁੱਟੀ ਰਹੀ ਸੀ। ਇਸ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਅਸਰ ਪਿਆ ਹੈ। ਇਸ ਲਈ ਬੱਚਿਆਂ ਦੀ ਪੜ੍ਹਾਈ ਪੂਰੀ ਕਰਨ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ PRTC ਬੱਸ ਦਾ ਵੱਡਾ ACCIDENT, ਉੱਡ ਗਏ ਪਰਖੱਚੇ, ਤੁੰਨ-ਤੁੰਨ ਕੇ... (ਵੀਡੀਓ)
ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਬੀਤੇ ਦਿਨੀਂ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਅਜਿਹੇ 'ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਕੂਲਾਂ 'ਚ ਇਕ ਹਫ਼ਤੇ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ, ਬੰਬੀਹਾ ਗੈਂਗ ਦੇ ਗੁਰਗੇ ਦਾ ਕਰ 'ਤਾ ENCOUNTER
NEXT STORY