ਲੁਧਿਆਣਾ (ਰਾਜ) : ਆਮ ਜਨਤਾ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਤੇ ਵੱਖ-ਵੱਖ ਪ੍ਰਮਾਣ-ਪੱਤਰਾਂ ਸਰਟੀਫਿਕੇਟਾਂ ਦੀ ਪੈਂਡੈਂਸੀ ਨੂੰ ਜਲਦ ਤੋਂ ਜਲਦ ਖ਼ਤਮ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਨੂੰ ਆਉਣ ਵਾਲੇ ਵੀਕੈਂਡ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਆਮ ਦਿਨਾਂ ਵਾਂਗ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਅਮਲਾ ਸ਼ਾਖਾ ਵੱਲੋਂ 11 ਸਤੰਬਰ ਨੂੰ ਬਾਕਾਇਦਾ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
ਹੁਕਮਾਂ ਅਨੁਸਾ ਆਮ ਨਾਗਰਿਕਾਂ ਵੱਲੋਂ ਅਪਲਾਈ ਕੀਤੇ ਵੱਖ-ਵੱਖ ਜ਼ਰੂਰੀ ਪ੍ਰਮਾਣ-ਪੱਤਰਾਂ ਜਿਵੇਂ ਜਾਤੀ, ਰਿਹਾਇਸ਼ੀ, ਆਮਦਨ ਸਰਟੀਫਿਕੇਟ ਆਦਿ ਦੀ ਲੰਬੀ ਪੈਂਡੈਂਸੀ ਨੂੰ ਖ਼ਤਮ ਕਰਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇਹ ਵਿਸ਼ੇਸ਼ ਕਦਮ ਚੁੱਕਿਆ ਹੈ। ਹੁਕਮਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰ 12 ਸਤੰਬਰ ਸ਼ਨੀਵਾਰ ਅਤੇ 13 ਸਤੰਬਰ ਐਤਵਾਰ ਨੂੰ ਵੀ ਰੋਜ਼ਾਨਾ ਵਾਂਗ ਆਮ ਕੰਮਕਾਜੀ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ। ਇਸ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਬਿਨੈਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਦੇ ਜ਼ਰੂਰੀ ਦਸਤਾਵੇਜ਼ ਪੈਂਡੈਂਸੀ ਕਾਰਨ ਰੁਕੇ ਹੋਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
ਹੁਕਮਾਂ 'ਚ ਇਨ੍ਹਾਂ ਸਾਰੀਆਂ ਤਹਿਸੀਲਾਂ ਤੇ ਸਬ-ਤਹਿਸੀਲਾਂ ਦੇ ਸਮੂਹ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ 12 ਅਤੇ 13 ਸਤੰਬਰ ਨੂੰ ਆਪਣੇ-ਆਪਣੇ ਦਫ਼ਤਰਾਂ 'ਚ ਪੂਰੀ ਤਰ੍ਹਾਂ ਹਾਜ਼ਰ ਰਹਿਣਾ ਯਕੀਨੀ ਬਣਾਉਣਗੇ। ਮੁਲਾਜ਼ਮਾਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਦੋ ਵਿਸ਼ੇਸ਼ ਦਿਨਾਂ ਦੌਰਾਨ ਸਿਰਫ਼ ਅਤੇ ਸਿਰਫ਼ ਪੈਂਡਿੰਗ ਸਰਟੀਫਿਕੇਟਾਂ ਨੂੰ ਤੇਜ਼ੀ ਨਾਲ ਕਲੀਅਰ ਕਰਨ ਦਾ ਕੰਮ ਨਿਪਟਾਇਆ ਜਾਵੇ। ਮੁੱਖ ਮੰਤਰੀ ਫੀਲਡ ਅਫ਼ਸਰ, ਲੁਧਿਆਣਾ ਵੱਲੋਂ ਦਸਤਖ਼ਤ ਕੀਤੇ ਇਸ ਹੁਕਮ 'ਚ ਸਾਫ਼ ਕਿਹਾ ਗਿਆ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਗੈਰ-ਹਾਜ਼ਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
NEXT STORY