ਚੰਡੀਗੜ੍ਹ : ਆਪਣੀ ਖੂਬਸੂਰਤ ਆਵਾਜ਼ ਨਾਲ 'ਗੱਭਰੂ', 'ਦਿਲ ਦੀ ਛਤਰੀ' ਅਤੇ 'ਪਟੋਲਾ' ਵਰਗੇ ਗਾਣਿਆਂ ਨਾਲ ਪੰਜਾਬੀਆਂ ਦੇ ਦਿਲਾਂ 'ਤੇ ਰਾਜ਼ ਕਰਨ ਵਾਲੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਨੇ ਮੰਗਲਵਾਰ ਨੂੰ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਤਵਿੰਦਰ ਬਿੱਟੀ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਈ। ਸਤਵਿੰਦਰ ਬਿੱਟੀ ਨੇ ਇਸ ਮੌਕੇ ਕਿਹਾ ਕਿ ਪੂਰਾ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਆਦਰ ਕਰਦਾ ਹੈ ਅਤੇ ਕੈਪਟਨ ਹੀ ਉਹ ਸ਼ਖਸ ਹਨ, ਜੋ ਪੰਜਾਬ ਦੇ ਵਿਗੜੇ ਹਾਲਾਤ ਸੁਧਾਰ ਸਕਦੇ ਹਨ, ਇਸ ਲਈ ਉਨ੍ਹਾਂ ਨੇ ਕਾਂਗਰਸ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਕਾਂਗਰਸੀ ਵਿਧਾਇਕ ਰਾਣਾ ਸੋਢੀ ਦੀਆਂ ਮੁਸ਼ਕਲਾਂ ਵਧੀਆਂ, ਪੀ. ਏ. ਦਾ ਨਾਂ ਵੱਡੇ ਘੋਟਾਲੇ 'ਚ ਸ਼ਾਮਲ
NEXT STORY