ਪਠਾਨਕੋਟ (ਧਰਮਿੰਦਰ ਠਾਕੁਰ) : ਰੋਜ਼ੀ ਰੋਟੀ ਦੀ ਭਾਲ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਸਾਊਦੀ ਅਰਬ ਗਏ ਪਠਾਨਕੋਟ ਦੇ ਨੌਜਵਾਨ ਦੀ ਬੀਤੇ ਦਿਨੀਂ ਟਰਾਲਾ ਪਲਟਣ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦਾ ਸੁਖਦੇਵ ਸਿੰਘ ਚਾਰ ਸਾਲ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਅਤੇ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਪਰ ਤਿੰਨ ਦਿਨ ਪਹਿਲਾਂ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਟਰਾਲਾ ਪਲਟਣ ਕਾਰਣ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਕਤਲ ਕਾਂਡ 'ਚ ਨਵਾਂ ਮੋੜ, ਇਸ ਗੈਂਗਸਟਰ ਨੇ ਫੇਸਬੁੱਕ 'ਤੇ ਲਈ ਜ਼ਿੰਮੇਵਾਰੀ
ਸੁਖਦੇਵ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਹਿਜ਼ ਦੋ ਮਹੀਨੇ ਬਾਅਦ ਉਸ ਦੀ ਛੋਟੀ ਭੈਣ ਦਾ ਵਿਆਹ ਹੋਣ ਵਾਲਾ ਸੀ ਪਰ ਭੈਣ ਦੀ ਡੋਲੀ ਤੋਰਨ ਤੋਂ ਪਹਿਲਾਂ ਹੀ ਸੁਖਦੇਵ ਇਸ ਜਹਾਨੋਂ ਰੁਖਸਤ ਹੋ ਗਿਆ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਸੁਰੱਖਿਆ ਹਟਾਉਣ ਦਾ ਕੈਪਟਨ ਨੇ ਦੱਸਿਆ ਕਾਰਣ
ਇਸ ਸੰਬੰਧੀ ਗੱਲ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸੁਖਦੇਵ ਸਿੰਘ ਸਾਊਦੀ ਅਰਬ ਗਿਆ ਸੀ ਅਤੇ ਦੋ ਮਹੀਨੇ ਬਾਅਦ ਉਸਦੀ ਭੈਣ ਦਾ ਵਿਆਹ ਸੀ, ਜਿਸ ਦੇ ਚੱਲਦੇ ਉਸ ਨੇ ਵਾਪਿਸ ਪਰਤਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਅਨਹੋਣੀ ਵਾਪਰ ਗਈ।
ਇਹ ਵੀ ਪੜ੍ਹੋ : ਮਾਨਸਾ 'ਚ ਫੈਲੀ ਸਨਸਨੀ, ਇਸ ਹਾਲਤ 'ਚ ਸੀ ਲਾਸ਼ ਕਿ ਦੇਖ ਕੰਬੇ ਲੋਕਾਂ ਦੇ ਦਿਲ (ਤਸਵੀਰਾਂ)
ਮ੍ਰਿਤਕ ਸੁਖਦੇਵ ਸਿੰਘ ਦੇ ਪਰਿਵਾਰ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਵਾਪਸ ਲਿਆਂਦਾ ਜਾ ਸਕੇ ਤਾਂ ਜੋ ਉਹ ਆਪਣੇ ਪੁੱਤ ਦਾ ਆਖਰੀ ਵਾਰ ਮੂੰਹ ਵੇਖ ਸਕਣ।
ਇਹ ਵੀ ਪੜ੍ਹੋ : ਕੁੜੀ ਦੀ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਚਾੜ੍ਹਿਆ ਚੰਨ, ਹੈਰਾਨ ਕਰ ਦੇਵੇਗੀ ਪੂਰੀ ਘਟਨਾ
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗੀ 'ਵਿੱਤੀ ਮਦਦ', ਨਾਲ ਹੀ ਕੀਤੀ ਖ਼ਾਸ ਅਪੀਲ
NEXT STORY