ਜਲਾਲਾਬਾਦ (ਸੇਤੀਆ,ਸੁਮਿਤ): ਸਿਹਤ ਵਿਭਾਗ ਵਲੋਂ ਜਾਰੀ ਲਿਸਟ 'ਚ ਜਲਾਲਾਬਾਦ ਦੇ ਸਟੇਟ ਬੈਂਕ ਨਾਲ ਸਬੰਧਤ ਚੀਫ ਮੈਨੇਜ਼ਰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਬੈਂਕ ਮੈਨੇਜ਼ਰ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬੈਂਕ ਨੂੰ ਅਗਲੇ ਆਦੇਸ਼ਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬੀ.ਟੈੱਕ ਇੰਜੀਨੀਅਰਿੰਗ ਕਰਨ ਦੇ ਬਾਵਜੂਦ ਫਾਸਟ-ਫੂਡ ਦੀ ਰੇਹੜੀ ਲਗਾ ਰਿਹੈ ਹਰਿੰਦਰ ਸਿੰਘ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਮੈਨੇਜਰ ਸੰਜੀਵ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਬੈਂਕ ਦੇ ਮੈਨੇਜ਼ਰ ਰਾਜੀਵ ਕੁਮਾਰ ਨੇ ਆਪਣਾ ਕੋਰੋਨਾ ਵਾਇਰਸ ਜਾਂਚ ਲਈ ਟੈਸਟ ਕਰਵਾਇਆ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਐੱਸ.ਡੀ.ਐੱਮ. ਜਲਾਲਾਬਾਦ ਨੂੰ ਬੈਂਕ ਨੂੰ ਸੈਨੇਟਾਈਜ਼ ਕਰਵਾਉਣ ਲਈ ਲਿਖ ਕੇ ਦਿੱਤਾ ਹੋਇਆ ਹੈ ਅਤੇ ਨਾਲ ਹੀ ਸਿਹਤ ਵਿਭਾਗ ਨੂੰ ਕਰੀਬ 25 ਸਟਾਫ ਮੈਂਬਰਾਂ ਦੇ ਸੈਂਪਲ ਲੈਣ ਸਬੰਧੀ ਲਿਖਤੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਬੁੱਧਵਾਰ ਨੂੰ ਸਟੇਟ ਬੈਂਕ ਆਫ ਇੰਡੀਆ ਦੇ ਸਟਾਫ ਦੇ ਸਾਰੇ ਸੈਂਪਲ ਲਏ ਜਾਣਗੇ ਅਤੇ ਜਦੋਂ ਤੱਕ ਰਿਪੋਰਟ ਨਹੀਂ ਆਏਗੀ, ਬੈਂਕ ਬੰਦ ਰਹੇਗਾ।
ਨੌਜਵਾਨ ਨੇ 3 ਬੱਚਿਆਂ ਦੀ ਮਾਂ ਨਾਲ ਦੋ ਸਾਲ ਕੀਤਾ ਜਬਰ-ਜ਼ਿਨਾਹ, ਇਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ
NEXT STORY