ਨਵੀਂ ਦਿੱਲੀ- ਦਲਿਤ ਜਥੇਬੰਦੀਆਂ ਨੇ ਐੱਸ. ਸੀ./ਐੱਸ. ਟੀ. ਲੋਕਾਂ 'ਤੇ ਹੋ ਰਹੇ ਅਤਿਆਚਾਰਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਭਾਰਤ ਬੰਦ ਫੈਸਲਾ ਲਿਆ ਹੈ। ਪਰ ਇਸ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ 'ਚ ਦਿਸ ਰਿਹਾ ਹੈ। ਪੰਜਾਬ ਸਰਕਾਰ ਨੇ ਬੱਸਾਂ ਅਤੇ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਉਥੇ ਹੀ ਸੈਨਾ ਅਤੇ ਜਵਾਨਾਂ ਨੂੰ ਕਿਸੇ ਵੀ ਹਾਲਾਤ 'ਚ ਤਿਆਰ ਰਹਿਣ ਲਈ ਕਿਹਾ ਗਿਆ ਹੈ। ਭਾਰਤ ਬੰਦ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ 'ਚ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਰੋਕ ਲਗਾਉਣ ਲਈ ਐਤਵਾਰ ਸ਼ਾਮ 5 ਵਜੇ ਤੋਂ ਸੋਮਵਾਰ ਰਾਤ 11 ਵਜੇ ਤਕ ਸੂਬੇ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ।
ਸ਼ਿਵ ਸੈਨਾ (ਹਿੰਦੋਸਤਾਨ) ਨੇ ਫੂਕਿਆ ਮਮਤਾ ਬੈਨਰਜੀ ਦਾ ਪੁਤਲਾ
NEXT STORY