ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਕਮਿਸ਼ਨਰ ਆਫ਼ ਪੁਲਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ, ਪਤਨੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜ਼ਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ਼ ਵੀਡੀਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਸ, ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਤੌਰ 'ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਹੋ ਗਈ ਨਾਕਾਬੰਦੀ, ਵੱਡੀ ਗਿਣਤੀ ਪੁਲਸ ਤਾਇਨਾਤ, ਜਾਰੀ ਹੋਈਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਤੋਂ 'ਆਪ' ਵਿਧਾਇਕ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਅਚਾਨਕ ਹੋਈ ਬੇਕਾਬੂ ਤੇ ਫਿਰ...
NEXT STORY