ਚੰਡੀਗੜ੍ਹ (ਸ਼ਰਮਾ) : ਜਿਸ ਬੇਰਹਿਮੀ ਨਾਲ ਸਿੰਘੂ ਬਾਰਡਰ ’ਤੇ ਇੱਕ ਵਿਅਕਤੀ ਦਾ ਹੱਥ ਕੱਟ ਕੇ, ਲੱਤ ਤੋੜ ਕੇ ਕਤਲ ਕੀਤਾ ਗਿਆ, ਇਹ ਇੱਕ ਤਾਲਿਬਾਨੀ ਵਤੀਰਾ ਹੈ। ਇਹ ਕਹਿਣਾ ਹੈ ਨੈਸ਼ਨਲ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ।
ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਦੀ ਹੱਤਿਆ ਦੇ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਲੱਗਦਾ ਹੈ ਸਿੰਘੂ ਬਾਰਡਰ ’ਤੇ ਬੈਠੇ ਅੰਦੋਲਨਕਾਰੀ/ਕਿਸਾਨ ਸੰਗਠਨਾਂ ਦੇ ਵਰਕਰਾਂ ਨੂੰ ਕਾਨੂੰਨ ਦਾ ਕੋਈ ਭੈਅ ਨਹੀਂ। ਗਲਤੀ ਕਿੰਨੀ ਵੀ ਵੱਡੀ ਹੋਵੇ ਪਰ ਕਿਸੇ ਦੋਸ਼ੀ ਨੂੰ ਜਾਨੋਂ ਮਾਰਨ ਦਾ ਹੱਕ ਨਹੀਂ। ਉਨ੍ਹਾਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਇਸ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਹਰਿਆਣਾ ਪੁਲਸ ਦੇ ਡੀ. ਜੀ. ਪੀ. ਨਾਲ ਤੁਰੰਤ ਗੱਲ ਕਰ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਹੁਕਮ ਦਿੱਤਾ। ਇੱਥੇ ਦੱਸਣਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਕੁੰਡਲੀ ਸਥਿਤ ਪ੍ਰਦਰਸ਼ਨ ਸਥਾਨ ਦੇ ਨੇੜੇ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਦਾ ਇਕ ਹੱਥ ਕੱਟ ਦਿੱਤਾ ਗਿਆ। ਉਸ ਦੇ ਸਰੀਰ ਨੂੰ ਵੀ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗਾਂ ਦੇ ਇਕ ਸਮੂਹ ਨੂੰ ਕਥਿਤ ਤੌਰ 'ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਓ.ਪੀ. ਸੋਨੀ ਵੱਲੋਂ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ਵਿਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਹੈ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਹੈ। ਨਿਹੰਗਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਮ੍ਰਿਤਕ ਨੂੰ ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਸਜ਼ਾ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਸਬੰਧੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਜਦੋਂ ਲਾਸ਼ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਪਰ ਪੁਲਸ ਵੱਲੋਂ ਗੱਲਬਾਤ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਇਕ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮ੍ਰਿਤਕ ਦੀ ਪਛਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਚੀਮਾਖੁਰਦ ਨਿਵਾਸੀ ਲਖਬੀਰ ਸਿੰਘ ਦੇ ਰੂਪ ਵਿਚ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ’ਚ ਹੀ ਕਿਉਂ ਦਿੱਤੇ ਜਾ ਰਹੇ ਹਨ? : ਸਿੱਧੂ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਤਿਓਹਾਰੀ ਸੀਜ਼ਨ ਦੌਰਾਨ 'ਟਰੇਨਾਂ' ਫੁੱਲ, ਵੇਟਿੰਗ 100 ਤੋਂ ਜ਼ਿਆਦਾ ਹੋਣ ਕਾਰਨ ਮੁਸਾਫ਼ਰ ਪਰੇਸ਼ਾਨ
NEXT STORY