ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਵਕੀਲਾਂ ਅਤੇ ਮੈਡੀਕਲ ਪ੍ਰੋਫ਼ੈਸਰਾਂ ਦੇ ਹੱਕ 'ਚ ਵੱਡਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਕੀਲਾਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਹੱਲ ਕਰਨ ਲਈ, ਕੈਬਨਿਟ ਨੇ ਆਮਦਨ ਕਰ ਯੋਗਤਾ ਮਾਪਦੰਡਾਂ ਨੂੰ ਸੌਖਾ ਕਰ ਦਿੱਤਾ ਹੈ। ਖਾਸ ਤੌਰ 'ਤੇ, ਐੱਸ. ਸੀ./ਐੱਸ.ਟੀ. ਉਮੀਦਵਾਰਾਂ ਲਈ, ਸਾਰੇ ਲਾਗੂ ਉਪਬੰਧਾਂ ਵਿਚ ਆਮਦਨ ਸੀਮਾ ਨੂੰ 50 ਫੀਸਦੀ ਘਟਾ ਦਿੱਤਾ ਗਿਆ ਹੈ, ਜਿਸ ਨਾਲ 15 ਖਾਲ੍ਹੀ ਰਾਖਵੀਆਂ ਅਸਾਮੀਆਂ ਦੀ ਨਿਯੁਕਤੀ ਲਈ ਰਾਹ ਪੱਧਰਾ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਾਰੇ ਬਲਾਕਾਂ ਦੇ ਰਾਜ ਵਿਆਪੀ ਪੁਨਰਗਠਨ ਅਤੇ ਤਰਕਸੰਗਤੀਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਜਨਤਕ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੈਡੀਕਲ ਫੈਕਲਟੀ ਸਟਾਫ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਪਿਛਲੀ ਸੇਵਾਮੁਕਤੀ ਦੀ ਉਮਰ ਦੇ ਨੇੜੇ ਲਗਭਗ 40 ਪ੍ਰੋਫੈਸਰਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਮੈਡੀਕਲ ਕਾਲਜਾਂ ਵਿਚ ਸਟਾਫ ਦੀ ਘਾਟ ਨੂੰ ਦੂਰ ਕਰਨ ਵਿਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ
ਇਸੇ ਤਰ੍ਹਾਂ ਮੈਡੀਕਲ ਅਫਸਰਾਂ/ਸਪੈਸ਼ਲਿਸਟ ਡਾਕਟਰਾਂ ਲਈ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਹਾਲਾਂਕਿ, 58 ਸਾਲ ਤੋਂ ਵੱਧ ਉਮਰ ਦੀਆਂ ਨਿਯੁਕਤੀਆਂ ਹੁਣ ਠੇਕੇ ਦੇ ਆਧਾਰ 'ਤੇ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : Punjab ਦਾ ਇਹ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ
NEXT STORY