ਕੁਹਾੜਾ/ ਸਾਹਨੇਵਾਲ (ਬਲਜੀਤ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਐੱਸ.ਸੀ. ਵਰਗਾਂ ਲਈ ਵੱਡਾ ਰਹਾਤ ਭਰਿਆ ਫ਼ੈਸਲਾ ਲਿਆਂਦਾ ਗਿਆ ਹੈ। ਸਰਕਾਰ ਨੇ ਐੱਸ.ਸੀ. ਕਾਰਪੋਰੇਸ਼ਨ ਤੋਂ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ੇ ਮਾਫ ਕਰਨ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਰਾ ਅਤੇ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਜੋਰਾਵਰ ਸਿੰਘ ਨੇ ਕੁਹਾੜਾ ਸਥਿਤ ਦਫ਼ਤਰ ਵਿਖੇ 37 ਪਿੰਡਾਂ ਦੇ ਵਸਨੀਕਾਂ ਨੂੰ 58 ਲੱਖ ਰੁਪਏ ਦੇ ਕਰਜ਼ੇ ਮਾਫੀ ਦੇ ਸਰਟੀਫਿਕੇਟ ਵੰਡੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਇਸ ਮੌਕੇ ਚੇਅਰਮੈਨ ਜੋਰਾਵਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਪਿੱਛੜੇ ਵਰਗਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਜਿਨ੍ਹਾਂ ਨੇ ਐੱਸ.ਸੀ. ਕਾਰਪੋਰੇਸ਼ਨ ਤੋਂ ਕਰਜ਼ੇ ਲਏ ਸਨ, ਉਨ੍ਹਾਂ ਦਾ ਸਾਰਾ ਕਰਜ਼ਾ ਮਾਫ ਕਰਕੇ ਸਰਕਾਰ ਨੇ ਲੋਕਾਂ ਦੇ ਮੱਥੇ ਤੋਂ ਵੱਡਾ ਬੋਝ ਹਟਾਇਆ ਹੈ । ਇਸ ਮੌਕੇ ਪੰਜਾਬ ਐੱਸ. ਸੀ. ਲੈਂਡ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਿਸਟਰ ਮੈਨੇਜਰ ਭੁਪਿੰਦਰ ਕੁਮਾਰ ਅਤੇ ਜ਼ਿਲ੍ਹਾ ਮੈਨੇਜਰ ਅਸ਼ੋਕ ਕੁਮਾਰ , ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਪੀ.ਏ. ਰਸਪਾਲ ਸਿੰਘ, ਇਕਬਾਲ ਸਿੰਘ ਪੀ ਏ ਜੰਡਿਆਲੀ, ਕੁਲਵਿੰਦਰ ਸਿੰਘ ਸਰਾਦੇ, ਜੰਗ ਸਿੰਘ ਬਿਲਗਾ, ਬਲਵੀਰ ਸਿੰਘ, ਦੇਵਰਾਜ, ਚਰਨਜੀਤ ਸਿੰਘ, ਮਨਜੀਤ ਸਿੰਘ, ਦਲਵੀਰ ਸਿੰਘ, ਹਰਮੇਸ਼ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ, ਬਲਦੇਵ ਸਿੰਘ, ਰੌਣਕੀ ਰਾਮ, ਰਾਮ ਲਾਲ, ਸੰਜੀਵ ਕੁਮਾਰ, ਨਛੱਤਰ ਸਿੰਘ, ਰਾਮ ਕ੍ਰਿਸ਼ਨ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਹਲਕੇ ਦੇ ਕਈ ਵਸਨੀਕ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੈੱਕ ਬਾਊਂਸ ਮਾਮਲੇ 'ਚ ਸਜ਼ਾ ਅਤੇ ਹਰਜਾਨਾ
NEXT STORY