ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਮਿੰਦਰ ਸਿੰਘ ਨੇ 634 ਕਾਲਜਾਂ 'ਚ ਪੜ੍ਹ ਰਹੇ ਐੱਸ.ਸੀ. ਵਿਦਿਆਰਥੀਆਂ ਦੇ ਲਈ ਲੰਬਿਤ ਪਏ ਸਕਾਲਰਸ਼ਿਪ ਦੇ ਬੈਕਲਾਗ ਨੂੰ ਨਿਪਟਾਉਣ ਲਈ 118.42 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਹ ਬੈਕਲਾਗ ਵਿੱਤੀ ਸਾਲ 2015-16 ਅਤੇ 2016-17 ਦਾ ਹੈ। ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨਾਲ ਮੀਟਿੰਗ ਦੌਰਾਨ ਇਸ ਫੈਸਲੇ ਦਾ ਐਲਾਨ ਕੀਤਾ। ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਡਿਗਰੀ ਕਾਲਜਾਂ, ਤਕਨੀਕੀ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਸਣੇ 312 ਕਾਲਜਾਂ 'ਚ ਪੜ੍ਹ ਰਹੇ ਐੱਸ.ਸੀ. ਵਿਦਿਆਰਥੀਆਂ ਦੇ ਲਈ 118.42 ਕਰੋੜ ਰੁਪਏ 'ਚੋਂ 67.42 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਬਾਕੀ 51 ਕਰੋੜ ਰੁਪਏ ਸਕੂਲ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਸੰਸਥਾਵਾਂ 'ਚ ਅਤੇ ਉਪਰੋਕਤ ਸਟ੍ਰੀਮਜ ਦੇ 322 ਕਾਲਜਾਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੇ ਜਾਣਗੇ।
ਪੰਜਾਬ ਦੇ ਤਿੰਨ DSPs ਨੂੰ ਮਿਲਿਆ SP ਦਾ ਰੈਂਕ
NEXT STORY