ਚੰਡੀਗੜ੍ਹ (ਰਮਨਜੀਤ) : ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਜਾਰੀ ਨਾ ਹੋਣ ਕਾਰਨ ਸੰਸਥਾਨਾਂ ਵਲੋਂ ਉਨ੍ਹਾਂ ਨੂੰ ਡਿਗਰੀਆਂ ਦੇਣ ਤੋਂ ਮਨਾਂ ਕਰਨ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ‘ਆਪ’ ਵਿਧਾਇਕਾਂ ਨੇ ਮਨਪ੍ਰੀਤ ਬਾਦਲ ਨੂੰ ਮਾਮਲੇ ’ਚ ਤੁਰੰਤ ਕਾਰਵਾਈ ਕਰਣ ਦੀ ਮੰਗ ਕੀਤੀ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਗਏ ਪ੍ਰਤੀਨਿਧੀਮੰਡਲ ਨੂੰ ਸਵੇਰੇ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ’ਤੇ ਅੰਦਰ ਜਾਣ ਤੋਂ ਰੋਕ ਲਿਆ ਗਿਆ ਪਰ ਬਾਅਦ ’ਚ ਬਾਦਲ ਨੇ ਉਨ੍ਹਾਂ ਨੂੰ ਦਫ਼ਤਰ ਵਿਚ ਮਿਲਣ ਲਈ ਕਿਹਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀ ਦਾ ਭਵਿੱਖ ਖ਼ਤਰੇ ਵਿਚ ਹੈ। ਸਰਕਾਰ ਵਲੋਂ ਪ੍ਰਾਈਵੇਟ ਕਾਲਜਾਂ ਨੂੰ ਵਜ਼ੀਫ਼ੇ ਦਾ ਪੈਸਾ ਰਿਲੀਜ਼ ਨਾ ਕਰਨ ਕਾਰਨ ਪ੍ਰਾਈਵੇਟ ਕਾਲਜਾਂ ਨੇ ਪ੍ਰਦੇਸ਼ ਭਰ ਵਿਚ ਢਾਈ ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਮਨਾਂ ਕੀਤਾ ਹੋਇਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਬੀਤੀ 14 ਜਨਵਰੀ ਨੂੰ 4 ਕੈਬਨਿਟ ਮੰਤਰੀਆਂ ਦੀ ਕਮੇਟੀ ਨੇ ਪ੍ਰਾਈਵੇਟ ਕਾਲਜਾਂ ਨੂੰ 3 ਦਿਨਾਂ ਦੇ ਅੰਦਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਰਿਲੀਜ਼ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਸੀ ਪਰ ਇਕ ਹਫਤੇ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਵਿਦਿਆਰਥੀਆਂ ਨੂੰ ਡਿਗਰੀਆਂ ਮਿਲੀਆਂ ਅਤੇ ਨਾ ਹੀ ਡਿਗਰੀਆਂ ਰੋਕਣ ਵਾਲੇ ਕਾਲਜਾਂ ਖ਼ਿਲਾਫ਼ ਕੋਈ ਕਾਰਵਾਈ ਹੋਈ। ‘ਆਪ’ ਆਗੂਆਂ ਨੇ ਇਹ ਵੀ ਕਿ ਵਿਦਿਆਰਥੀਆਂ ਲਈ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇ, ਜਿਸ ’ਤੇ ਸੂਬੇ ਦਾ ਕੋਈ ਵੀ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕੇ।
ਇਹ ਵੀ ਪੜ੍ਹੋ : ਤੰਬਾਕੂ ਮੁਕਤ ਕਰਨ ਲਈ ਸਿੱਖਿਆ ਵਿਭਾਗ ਨੇ ਫਿਰ ਜਾਰੀ ਕੀਤੇ ਨਿਰਦੇਸ਼
3 ਦਿਨਾਂ ਦੇ ਅੰਦਰ ਐੱਸ. ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਜਾਰੀ ਕਰ ਦਿੱਤਾ ਜਾਵੇਗਾ : ਮਨਪ੍ਰੀਤ ਬਾਦਲ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ 3 ਦਿਨਾਂ ਦੇ ਅੰਦਰ ਐੱਸ. ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਕੋਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ ’ਤੇ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕਣਗੇ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ ‘ਸਿੱਖ ਮਿਸ਼ਨ’ : ਬੀਬੀ ਜਗੀਰ ਕੌਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨੌਜਵਾਨ ਤੋਂ 20 ਹਜ਼ਾਰ ਲੁੱਟਣ ਮਗਰੋਂ ਨਸ਼ੀਲੀ ਚੀਜ਼ ਸੁੰਘਾ ਕੇ ਨੌਸਰਬਾਜ਼ ਫਰਾਰ
NEXT STORY