Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:02:05 AM

  • borewell 3 year  girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਰਾਜ ਫਾਰਮੇਸੀ ਕੌਂਸਲ 'ਚ ਘਪਲੇ ਦਾ ਪਰਦਾਫਾਸ਼, 2 ਸਾਬਕਾ ਰਜਿਸਟਰਾਰ ਤੇ 1 ਸੁਪਰਡੈਂਟ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ ਰਾਜ ਫਾਰਮੇਸੀ ਕੌਂਸਲ 'ਚ ਘਪਲੇ ਦਾ ਪਰਦਾਫਾਸ਼, 2 ਸਾਬਕਾ ਰਜਿਸਟਰਾਰ ਤੇ 1 ਸੁਪਰਡੈਂਟ ਗ੍ਰਿਫ਼ਤਾਰ

  • Edited By Anmol Tagra,
  • Updated: 10 Dec, 2023 06:03 AM
Chandigarh
scam exposed in punjab state pharmacy council
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ 'ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਕੁਆਰੀ ਨੰ. 04/2019 ਦੌਰਾਨ ਹੋਈ ਪੁਛਗਿੱਛ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਪਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ), ਅਤੇ ਅਸ਼ੋਕ ਕੁਮਾਰ ਲੇਖਾਕਾਰ (ਮੌਜੂਦਾ ਸੁਪਰਡੈਂਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਅਤੇ 24.12.2013 ਤੋਂ 25.3.2015 ਤੱਕ ਪੀ.ਐਸ.ਪੀ.ਸੀ. ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ, ਜਦੋਂ ਕਿ ਡਾ. ਤੇਜਬੀਰ ਸਿੰਘ 23.8.2013 ਤੋਂ 24.12.2013 ਤੱਕ ਇਸ ਅਹੁਦੇ 'ਤੇ ਰਹੇ। ਵਿਜੀਲੈਂਸ ਜਾਂਚ ਅਨੁਸਾਰ ਲੇਖਾਕਾਰ ਅਸ਼ੋਕ ਕੁਮਾਰ ਵੀ ਇਸ ਘਪਲੇ ਵਿਚ ਸ਼ਾਮਲ ਸੀ। ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਤਸਦੀਕ ਪ੍ਰਕਿਰਿਆ ਵਿੱਚ ਕੀਤੀ ਅਣਗਿਹਲੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਆਮ ਨਿਰੀਖਣ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਵੀ ਪਤਾ ਲੱਗਾ ਹੈ। ਇਸ ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲਦੇ ਡੀ-ਫਾਰਮੇਸੀ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਦੌਰਾਨ ਉਕਤ ਦੋਸ਼ੀ ਰਜਿਸਟਰਾਰਾਂ ਅਤੇ ਕਰਮਚਾਰੀਆਂ ਵੱਲੋਂ ਸਖ਼ਤ ਪ੍ਰੋਟੋਕੋਲ ਅਤੇ ਲਾਜ਼ਮੀ ਵਿਦਿਅਕ ਯੋਗਤਾਵਾਂ ਨੂੰ ਅਣਗੌਲਿਆਂ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ 'ਚ ਲਿਆ ਅਹਿਮ ਫ਼ੈਸਲਾ

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਡੀ-ਫਾਰਮੇਸੀ ਕੋਰਸਾਂ ਦੇ ਦਾਖਲਿਆਂ ਦੀ ਆਨਲਾਈਨ ਕਾਊਂਸਲਿੰਗ ਕਰਵਾਉਂਦਾ ਹੈ ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਰਹਿ ਜਾਂਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਕਥਿਤ ਤੌਰ 'ਤੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ, ਇਨ੍ਹਾਂ ਉਮੀਦਵਾਰਾਂ ਤੋਂ ਵੱਡੀ ਰਿਸ਼ਵਤ ਲੈ ਕੇ ਕਥਿਤ ਤੌਰ 'ਤੇ ਦਾਖਲਾ ਦਿੱਤਾ। ਇਸ ਤੋਂ ਇਲਾਵਾ, ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਗੈਰ-ਮੈਡੀਕਲ ਸਟ੍ਰੀਮਾਂ ਵਿੱਚ 10+2 ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 10+2 ਵਿਦਿਅਕ ਯੋਗਤਾਵਾਂ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦੋਂ ਕਿ ਯੋਗਤਾ ਅਨੁਸਾਰ 10+2 ਰੈਗੂਲਰ ਤੌਰ 'ਤੇ ਅਤੇ ਵਿਗਿਆਨ ਦੇ ਪ੍ਰੈਕਟੀਕਲ ਵਿਚ ਭਾਗ ਲੈ ਕੇ ਪਾਸ ਕੀਤੀ ਹੋਣੀ ਚਾਹੀਦੀ ਹੈ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਿਸ਼ਵਤਾਂ ਬਦਲੇ ਨਿੱਜੀ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਬਿਨਾਂ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਅਤੇ 10+2 ਸਰਟੀਫਿਕੇਟਾਂ ਦੀ ਤਸਦੀਕ ਕੀਤੇ ਬਿਨਾਂ ਦਾਖਲਿਆਂ ਦੀ ਇਜਾਜ਼ਤ ਦਿੱਤੀ। ਇਸ ਤੋਂ ਇਲਾਵਾ, ਭਾਰਤ ਵਿੱਚ ਕਾਉਂਸਿਲ ਆਫ਼ ਬੋਰਡ ਆਫ਼ ਸਕੂਲ ਐਜੂਕੇਸ਼ਨ (ਸੀ.ਓ.ਬੀ.ਐਸ.ਈ.) ਵੱਲੋਂ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਦੁਆਰਾ ਜਾਰੀ ਸਰਟੀਫਿਕੇਟਾਂ ਦੀ ਪ੍ਰਵਾਨਗੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਸਬੰਧ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਹਨ। ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਅਜਿਹੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਮਿਲੀ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮੱਦਦ ਕੀਤੀ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਨੂੰ 31.3.2011 ਨੂੰ ਫ਼ਰਜੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿਚ ਹੇਰਾਫੇਰੀ ਅਤੇ ਡਿਸਪੈਚ ਰਜਿਸਟਰ ਵਿਚ ਗਲਤੀਆਂ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸਨੂੰ 24.12.2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕਰ ਦਿੱਤਾ ਸੀ ਪਰ 25.3.2015 ਨੂੰ ਹਾਈ ਕੋਰਟ ਦੀ ਰਿੱਟ ਪਟੀਸ਼ਨ ਕਾਰਨ ਉਸ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਡਾਇਰੈਕਟਰ, ਮੈਡੀਕਲ ਸਿੱਖਿਆ ਅਤੇ ਖੋਜ (ਡੀ.ਆਰ.ਐਮ.ਈ.), ਅਤੇ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵੱਲੋਂ ਕੀਤੀ ਗਈ ਤਸਦੀਕ ਦੌਰਾਨ ਦਾਖਲਿਆਂ ਅਤੇ ਪੀ.ਐਸ.ਪੀ.ਸੀ. ਦੀ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ ਵਿੱਚ ਕਾਫੀ ਬੇਨਿਯਮੀਆਂ ਦਾ ਪਤਾ ਲੱਗਾ। ਅੰਮ੍ਰਿਤਸਰ ਅਤੇ ਫਰੀਦਕੋਟ ਕਾਲਜਾਂ ਦੀਆਂ ਰਿਪੋਰਟਾਂ ਨੇ ਪੀ.ਐਸ.ਪੀ.ਸੀ. ਵਿਖੇ ਦਾਖਲਿਆਂ ਅਤੇ ਰਜਿਸਟ੍ਰੇਸ਼ਨ ਵਿੱਚ ਹੇਰਾਫੇਰੀ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਆਪਣੇ ਸਬੰਧਾਂ ਦਾ ਫਾਇਦਾ ਉਠਾਉਂਦਿਆਂ ਪ੍ਰਾਈਵੇਟ ਕਾਲਜਾਂ ਵਿੱਚ ਡੀ-ਫਾਰਮੇਸੀ ਦੇ ਡਿਪਲੋਮੇ ਮੁਕੰਮਲ ਕੀਤੇ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਪੰਜਾਬੀ ਨੌਜਵਾਨ ਦਾ ਕਤਲ, ਜਦ ਖੁੱਲ੍ਹੇ ਅੰਦਰਲੇ ਭੇਤ ਤਾਂ ਸਭ ਰਹਿ ਗਏ ਦੰਗ

ਪੀ.ਐਸ.ਪੀ.ਸੀ. ਨੂੰ 2016 ਤੋਂ 2023 ਤੱਕ ਤਸਦੀਕ ਰਿਪੋਰਟਾਂ 'ਤੇ ਟਿੱਪਣੀਆਂ ਦੀ ਬੇਨਤੀ ਕਰਨ ਸਬੰਧੀ ਕਈ ਪੱਤਰ ਭੇਜੇ ਗਏ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ. ਲੰਬਿਤ ਜਾਂਚ ਦਾ ਹਵਾਲਾ ਦਿੰਦਿਆਂ ਜ਼ਰੂਰੀ ਟਿੱਪਣੀਆਂ ਦੇਣ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ, ਪ੍ਰਦਾਨ ਕੀਤੀਆਂ ਸੂਚੀਆਂ ਦੀ ਅਣਹੋਂਦ ਕਾਰਨ ਕੁਝ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਵਿੱਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਭੂਮਿਕਾ ਵੀ ਅਸਪਸ਼ਟ ਰਹੀ ਹੈ। ਕੁੱਲ 3078 ਤਸਦੀਕਾਂ ਵਿੱਚੋਂ, ਪੀ.ਐਸ.ਪੀ.ਸੀ. ਨੇ ਪਛਾਣੇ ਗਏ ਫਰਜ਼ੀ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਦਿੱਤੇ ਬਿਨਾਂ ਸਿਰਫ਼ 453 ਫਾਰਮਾਸਿਸਟਾਂ ਬਾਰੇ ਟਿੱਪਣੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਬਾਹਰਲੇ ਸੂਬਿਆਂ ਦੇ ਸਿੱਖਿਆ ਬੋਰਡਾਂ ਤੋਂ 10+2 ਕਰਨ ਦੇ ਬਾਵਜੂਦ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਪ੍ਰਾਈਵੇਟ ਕਾਲਜਾਂ ਤੋਂ ਡਿਪਲੋਮਾ ਪੂਰਾ ਕਰਨ ਉਪਰੰਤ ਡੀ-ਫਾਰਮੇਸੀ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਵੀ ਬੇਨਿਯਮੀਆਂ ਦਾ ਪਤਾ ਲੱਗਾ ਜੋ ਪੀ.ਐਸ.ਪੀ.ਸੀ. ਦੁਆਰਾ ਤਸਦੀਕ ਅਤੇ ਰਜਿਸਟ੍ਰੇਸ਼ਨ ਮੌਕੇ ਕੀਤੀਆਂ ਗਲਤੀਆਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਰਜਿਸਟਰਾਰ ਵਜੋਂ ਡਾ. ਅਭਿੰਦਰ ਸਿੰਘ ਥਿੰਦ, ਡਾ. ਤੇਜਬੀਰ ਸਿੰਘ ਅਤੇ ਪਰਵੀਨ ਕੁਮਾਰ ਭਾਰਦਵਾਜ ਦੀ ਮਿਲੀਭੁਗਤ ਕਾਰਨ ਬਹੁਤ ਸਾਰੇ ਜਾਅਲੀ ਫਾਰਮੇਸੀ ਸਰਟੀਫਿਕੇਟ ਜਾਰੀ ਕੀਤੇ ਗਏ, ਜਿਸ ਨਾਲ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਗਿਆ। ਰਾਜ ਦੇ ਪੰਜ ਜ਼ੋਨਾਂ ਨੇ ਬੇਨਿਯਮੀਆਂ ਨੂੰ ਉਜਾਗਰ ਕਰਦਿਆਂ ਡੀ.ਆਰ.ਐਮ.ਈ. ਨੂੰ ਤਸਦੀਕ ਰਿਪੋਰਟਾਂ ਸੌਂਪੀਆਂ। ਹਾਲਾਂਕਿ, ਫਰੀਦਕੋਟ ਤੋਂ ਇਲਾਵਾ ਪੀ.ਐਸ.ਪੀ.ਸੀ. ਦੀ ਰਿਪੋਰਟ ਅਜੇ ਵੀ ਲੰਬਿਤ ਹੈ ਜਿਸ ਕਾਰਨ ਰਿਪੋਰਟਾਂ ਵਿੱਚ ਇਹਨਾਂ ਬੇਨਿਯਮੀਆਂ ਬਾਰੇ ਸਪੱਸ਼ਟ ਫੈਸਲਾ ਸਾਹਮਣੇ ਨਹੀਂ ਆਇਆ।

ਇਹ ਖ਼ਬਰ ਵੀ ਪੜ੍ਹੋ - ਗੋਗਾਮੇੜੀ ਕਤਲਕਾਂਡ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.), ਨਵੀਂ ਦਿੱਲੀ ਦੇ ਇੱਕ ਪੱਤਰ ਵਿੱਚ, ਫਾਰਮਾਸਿਸਟ ਰਜਿਸਟ੍ਰੇਸ਼ਨ ਲਈ ਹਰੇਕ ਅਰਜ਼ੀ ਦੀ ਪੜਤਾਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੋਇਆ ਹੈ, ਜਿਸ ਵਿੱਚ ਵਿਦਿਅਕ ਪ੍ਰਮਾਣ ਪੱਤਰਾਂ ਦੀ ਤਸਦੀਕ ਅਤੇ ਫਾਰਮੇਸੀ ਐਕਟ 1948 ਤਹਿਤ ਕਾਨੂੰਨੀ ਸ਼ਰਤਾਂ ਦੀ ਪਾਲਣਾ ਕਰਨਾ ਸ਼ਾਮਲ ਹੈ ਪਰ ਪੀ.ਐਸ.ਪੀ.ਸੀ. ਰਜਿਸਟਰਾਰ ਅਤੇ ਮੁਲਾਜ਼ਮਾਂ ਨੇ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਬਿਲਕੁਲ ਨਜ਼ਰਅੰਦਾਜ਼ ਕਰ ਦਿੱਤਾ। ਇਸ ਤੋਂ ਇਲਾਵਾ, ਇਹ ਪਤਾ ਲੱਗਾ ਕਿ ਪਰਵੀਨ ਕੁਮਾਰ ਭਾਰਦਵਾਜ ਨੇ ਤਤਕਾਲੀ ਸਮੇਂ ਰਜਿਸਟਰਾਰ ਦਾ ਅਹੁਦਾ ਨਾ ਹੋਣ ਦੇ ਬਾਵਜੂਦ ਕਥਿਤ ਤੌਰ 'ਤੇ ਹਿਮਾਚਲ ਸਟੇਟ ਫਾਰਮੇਸੀ ਕੌਂਸਲ ਦੇ ਵਿਦਿਆਰਥੀਆਂ ਲਈ ਦੋ ਫਾਰਮੇਸੀ ਸਰਟੀਫਿਕੇਟਾਂ 'ਤੇ ਦਸਤਖਤ ਕੀਤੇ ਸਨ।

ਉਪਰੋਕਤ ਬੇਨਿਯਮੀਆਂ ਨੂੰ ਧਿਆਨ ਵਿਚ ਰੱਖਦਿਆਂ, ਉਕਤ ਖ਼ਿਲਾਫ ਐੱਫ.ਆਈ.ਆਰ. 17 ਮਿਤੀ 8.12.23 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਹੋਰ ਤਫ਼ਤੀਸ਼ ਦੌਰਾਨ ਪੀ.ਐੱਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਜੁੜੇ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab State Pharmacy Council
  • Scam
  • Registrar
  • Superintendent
  • Vigilance
  • ਪੰਜਾਬ ਸਟੇਟ ਫਾਰਮੇਸੀ ਕੌਂਸਲ
  • ਘਪਲਾ
  • ਰਜਿਟਰਾਰ
  • ਸੁਪਰਡੈਂਟ
  • ਵਿਜੀਲੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ 'ਚ ਲਿਆ ਅਹਿਮ ਫ਼ੈਸਲਾ

NEXT STORY

Stories You May Like

  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • pandit hostage 1 lakh rupees ransom
    ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ, ਦੋ ਗ੍ਰਿਫ਼ਤਾਰ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • pharmacy officer recruitment  recruitment process
    ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +