Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:09:51 PM

  •   heart attack paratha   owner veer davinder receives threat call

    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ...

  • jantar mantar protest

    ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ...

  • cbi officer rajbir ghumman  osd

    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼...

  • punjab  heroin  police

    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ-ਚਿੰਤਪੁਰਨੀ ਹਾਈਵੇ 'ਚ ਕਰੋੜਾਂ ਦਾ ਘਪਲਾ, 42 ਨਵੇਂ ਵਿਅਕਤੀ ਨਾਮਜ਼ਦ, 8 ਮੁਲਜ਼ਮ ਗ੍ਰਿਫ਼ਤਾਰ

  • Edited By Anmol Tagra,
  • Updated: 18 Nov, 2023 10:38 PM
Chandigarh
scam in jalandhar chintpurni highway
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ (ਸਿੱਟ) ਵੱਲੋਂ ਕੀਤੀ ਤਫਤੀਸ਼ ਦੌਰਾਨ ਐੱਸ.ਡੀ.ਐੱਮ. ਹੁਸ਼ਿਆਰਪੁਰ ਅਤੇ ਤਹਿਸੀਲਦਾਰ ਹੁਸ਼ਿਆਰਪੁਰ ਦੇ ਦਫ਼ਤਰਾਂ 'ਚੋਂ ਕਾਫੀ ਰਿਕਾਰਡ ਗਾਇਬ ਪਾਏ ਗਏ। ਤਫ਼ਤੀਸ਼ ਵਿਚ ਇਹ ਵੀ ਸਾਹਮਣੇ ਆਇਆ ਕਿ ਤੱਤਕਾਲੀ ਐਸਡੀਐਮ ਆਨੰਦ ਸਾਗਰ ਨੇ ਲੁਈਸ ਬਰਜਰ ਕੰਪਨੀ ਵੱਲੋਂ ਤਿਆਰ ਕੀਤੀ ਡਰਾਫਟ 3-ਏ ਸ਼ਡਿਊਲ ਯੋਜਨਾ ਨੂੰ ਗਲਤ ਤਰੀਕੇ ਨਾਲ ਬਦਲ ਦਿੱਤਾ ਅਤੇ ਜ਼ਮੀਨ ਦਾ 64 ਕਰੋੜ ਰੁਪਏ ਦਾ ਮੁਆਵਜ਼ਾ ਆਪਣੇ ਜਾਣਕਾਰਾਂ ਨੂੰ ਉਸ ਵੱਲੋਂ ਇਸ ਨਵੀਂ ਸੜਕ ਦੇ ਨਾਲ ਖਰੀਦੀ ਜਮੀਨ ਲਈ ਜਾਰੀ ਕਰ ਦਿੱਤਾ। ਜਾਂਚ ਦੌਰਾਨ ਬਿਊਰੋ ਨੇ ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਇੱਕ ਹੋਰ ਧਾਰਾ 201 ਜੋੜ ਦਿੱਤੀ ਹੈ ਅਤੇ 42 ਹੋਰ ਨਵੇਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 8 ਮੁਲਜ਼ਮਾਂ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ: ਕਮਿਸ਼ਨਰ ਦਾ 5ਵੀਂ ਵਾਰ ਹੋਇਆ ਤਬਾਦਲਾ, ਖ਼ਾਲੀ ਹੋਈ ਕੁਰਸੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਆਨੰਦ ਸਾਗਰ ਸ਼ਰਮਾ ਐਸ.ਡੀ.ਐਮ.-ਕਮ-ਕੁਲੈਕਟਰ ਅਤੇ ਭੂਮੀ ਗ੍ਰਹਿਣ ਅਫ਼ਸਰ ਹੁਸ਼ਿਆਰਪੁਰ ਸਮੇਤ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਬਲਜਿੰਦਰ ਸਿੰਘ ਤਹਿਸੀਲਦਾਰ ਹੁਸ਼ਿਆਰਪੁਰ, ਮਨਜੀਤ ਸਿੰਘ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ, ਦਲਜੀਤ ਸਿੰਘ ਪਟਵਾਰੀ ਪਿੰਡ ਖਵਾਸਪੁਰ (ਪਿੱਪਲਾਂਵਾਲਾ), ਪਰਵਿੰਦਰ ਕੁਮਾਰ ਪਟਵਾਰੀ ਵਾਸੀ ਪਿੰਡ ਖਵਾਸਪੁਰ, ਸੁਖਵਿੰਦਰਜੀਤ ਸਿੰਘ ਸੋਢੀ ਰਜਿਸਟਰੀ ਕਲਰਕ, ਦੇਵੀਦਾਸ ਡੀਡ ਰਾਈਟਰ, ਹਰਪਿੰਦਰ ਸਿੰਘ ਗਿੱਲ ਵਾਸੀ ਮਹਾਰਾਜਾ ਰਣਜੀਤ ਸਿੰਘ ਨਗਰ ਹੁਸ਼ਿਆਰਪੁਰ, ਸਤਵਿੰਦਰ ਸਿੰਘ ਢੱਟ ਅਤੇ ਅਵਤਾਰ ਸਿੰਘ ਜੌਹਲ ਦੋਵੇਂ ਵਾਸੀ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਅਤੇ ਜਸਵਿੰਦਰ ਪਾਲ ਸਿੰਘ ਵਾਸੀ ਲਿਲੀ ਕਾਟੇਜ, ਸੁਤਿਹਰੀ ਰੋਡ ਹੁਸ਼ਿਆਰਪੁਰ ਸ਼ਾਮਲ ਹਨ, ਉੱਨਾਂ ਨੂੰ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 420, 467, 468, 471, 120-ਬੀ  ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਡੀ), 13(2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਐਫਆਈਆਰ ਨੰਬਰ 01 ਮਿਤੀ 10-02-2017 ਦੇ ਤਹਿਤ ਦਰਜ ਕੀਤੇ ਗਏ ਇਸ ਕੇਸ ਵਿੱਚ ਗ੍ਰਿਫਤਾਰ ਜਾਂ ਜਾਂਚ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਲਈ ਵਿਸ਼ੇਸ਼ ਜੱਜ ਲੁਧਿਆਣਾ ਦੀ ਸਮਰੱਥ ਅਦਾਲਤ ਵੱਲੋਂ ਮਿਤੀ 05-04-2022 ਨੂੰ ਦਿੱਤੇ ਹੁਕਮਾਂ ਅਨੁਸਾਰ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਵਿਜੀਲੈਂਸ ਦੇ ਡਾਇਰੈਕਟਰ ਰਾਹੁਲ ਐਸ. ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਗਿਆ, ਜਿਸ ਵਿੱਚ ਰਾਜੇਸ਼ਵਰ ਸਿੰਘ, ਐਸ.ਐਸ.ਪੀ, ਵਿਜੀਲੈਂਸ ਬਿਊਰੋ ਰੇਂਜ ਜਲੰਧਰ, ਗੁਰਮੀਤ ਸਿੰਘ, ਐਸ.ਐਸ.ਪੀ, ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਅਤੇ ਸੂਬਾ ਸਿੰਘ, ਐਸ.ਐਸ.ਪੀ, ਆਰਥਿਕ ਅਪਰਾਧ ਵਿੰਗ, ਵਿਜੀਲੈਂਸ ਬਿਊਰੋ ਲੁਧਿਆਣਾ ਨੂੰ ਮੈਂਬਰ ਬਣਾਇਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਤੱਤਕਾਲੀ ਐਸਡੀਐਮ ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ ਨੇ ਆਪਣੇ ਵੱਲੋਂ ਤਿਆਰ ਕੀਤੀ ਸ਼ਡਿਊਲ 3-ਏ ਵਿੱਚ ਪੰਜ ਪਿੰਡਾਂ ਖਵਾਸਪੁਰ, ਡਿਗਾਣਾ ਕਲਾਂ, ਡਿਗਾਣਾ ਖੁਰਦ, ਹਰਦੋ ਖਾਨਪੁਰ ਅਤੇ ਖਸਰਾ ਬੱਸੀ ਜੋਨਾ/ਚੋਹਲੀ ਦੇ ਹਾਈਵੇਅ ਅਲਾਈਨਮੈਂਟ ਨੂੰ ਬਦਲ ਦਿੱਤਾ ਜੋ ਕਿ ਇੱਕ ਸਰਵੇਖਣ ਤੋਂ ਬਾਅਦ ਲੂਈਸ ਬਰਜਰ ਕੰਪਨੀ ਦੁਆਰਾ ਤਿਆਰ ਕੀਤਾ ਮੂਲ ਡਰਾਫਟ ਅਨੁਸੂਚੀ 3-1 ਨਾਲ ਮੇਲ ਨਹੀਂ ਖਾਂਦਾ।

ਇਹ ਖ਼ਬਰ ਵੀ ਪੜ੍ਹੋ - ਦੁਬਈ ਤੋਂ ਪੰਜਾਬ ਪਰਤੇ ਵਿਅਕਤੀ ਦੀ ਸੜਕ ਹਾਦਸੇ 'ਚ ਹੋਈ ਮੌਤ, ਕੁਝ ਦਿਨ ਪਹਿਲਾਂ ਹੀ ਹੋਇਆ ਸੀ ਧੀ ਦਾ ਜਨਮ

ਬੁਲਾਰੇ ਨੇ ਅੱਗੇ ਦੱਸਿਆ ਕਿ ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਤੋਂ ਉਕਤ ਸ਼ਡਿਊਲ ਡਰਾਫਟ 3-ਏ ਪ੍ਰਾਪਤ ਕਰਨ ਉਪਰੰਤ ਤਤਕਾਲੀ ਐਸਡੀਐਮ ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ ਨੇ ਇਸ ਵਿਚ ਦਰਜ ਦਸਤਾਵੇਜ਼ਾਂ ਦੀ ਤਸਦੀਕ ਕਰਨੀ ਸੀ ਪਰ ਉਨ੍ਹਾਂ ਨੇ ਉਕਤ ਡਰਾਫਟ ਸ਼ਡਿਊਲ ਨੂੰ ਆਪਣੇ ਦਫ਼ਤਰ ਵਿੱਚ 4 ਮਹੀਨਿਆਂ ਤੋਂ ਵੱਧ ਸਮੇਂ ਲਈ ਲੰਬਿਤ ਰੱਖਿਆ। ਇਸ ਮਾਮਲੇ ਵਿਚ ਉਕਤ ਮੁਲਜ਼ਮ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਨੋਟੀਫਿਕੇਸ਼ਨ ਲਈ ਸ਼ਡਿਊਲ 3-ਏ ਵਿੱਚ ਉਕਤ ਪੰਜ ਪਿੰਡਾਂ ਦੇ ਖਸਰਾ ਨੰਬਰਾਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਉਕਤ ਬਦਲੇ ਹੋਏ ਖਸਰਾ ਨੰਬਰ ਨੋਟੀਫਿਕੇਸ਼ਨ 3-ਡੀ ਅਤੇ 3-ਜੀ ਵਿੱਚ ਵੀ ਪ੍ਰਕਾਸ਼ਿਤ ਕੀਤੇ ਗਏ ਸਨ। ਉਕਤ ਦੋਸ਼ੀ ਐਸ.ਡੀ.ਐਮ ਨੇ ਆਪਣੇ ਅਧੀਨ ਪਟਵਾਰੀ ਤੋਂ ਝੂਠੀਆਂ ਰਿਪੋਰਟਾਂ ਲੈ ਕੇ ਜ਼ਮੀਨ ਦੀ ਕਿਸਮ ਨੂੰ ਗਲਤ ਤਰੀਕੇ ਨਾਲ ਖੇਤੀਬਾੜੀ ਤੋਂ ਰਿਹਾਇਸ਼ੀ/ਵਪਾਰਕ ਬਣਾ ਦਿੱਤਾ ਅਤੇ ਇਸ ਸਬੰਧੀ ਝੂਠਾ ਪਰਿਵਰਤਨ ਸਰਟੀਫਿਕੇਟ ਤਿਆਰ ਕਰ ਲਿਆ।

ਬਾਅਦ ਵਿਚ, ਕੇਂਦਰ ਸਰਕਾਰ ਵੱਲੋਂ ਕੁੱਲ 286,36,13,620 ਰੁਪਏ  ਮੁਆਵਜ਼ਾ ਰਾਸ਼ੀ ਵਜੋਂ ਪ੍ਰਾਪਤ ਕੀਤੇ ਗਏ ਜੋ ਉਕਤ ਐਸ.ਡੀ.ਐਮ ਵੱਲੋਂ ਅਪਰਾਧਿਕ ਸਾਜ਼ਿਸ਼ ਤਹਿਤ ਭੂ-ਮਾਫੀਆ ਨਾਲ ਮਿਲੀਭੁਗਤ ਕਰਕੇ, ਮੁਆਵਜ਼ੇ ਲਈ ਨੋਟੀਫਿਕੇਸ਼ਨ 3ਏ, 3ਡੀ, 3ਜੀ ਵਿੱਚ ਖੇਤੀਬਾੜੀ ਜ਼ਮੀਨ ਵਜੋਂ ਪ੍ਰਕਾਸ਼ਿਤ ਕੀਤੀ ਗਈ ਜ਼ਮੀਨ ਲਈ ਰਿਹਾਇਸ਼ੀ ਦਰਾਂ ’ਤੇ 64,13,66,399 ਰੁਪਏ ਗੈਰਕਾਨੂੰਨੀ ਤਰੀਕੇ ਨਾਲ ਮੁਆਵਜ਼ਾ ਵੰਡ ਦਿੱਤਾ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਆਨੰਦ ਸਾਗਰ ਸ਼ਰਮਾ ਨੇ ਸ਼ਡਿਊਲ ਡਰਾਫਟ 3-ਏ ਤਿਆਰ ਕਰਦੇ ਸਮੇਂ ਆਪਣੇ ਜਾਣਕਾਰ ਵਿਅਕਤੀਆਂ ਨਾਲ ਮਿਲ ਕੇ ਮੁਆਵਜ਼ਾ ਰਾਸ਼ੀ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਉਕਤ ਪੰਜ ਪਿੰਡਾਂ ਦੇ ਬਦਲੇ ਅਸਲ ਜ਼ਮੀਨ ਮਾਲਕਾਂ ਦੀ  ਗੁਪਤ ਸੂਚਨਾ ਆਪਣੇ ਨਜ਼ਦੀਕੀ ਸਾਥੀਆਂ ਨੂੰ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਬਦਲੇ ਹੋਏ ਖਸਰਾ ਨੰਬਰਾਂ ਵਾਲੇ ਸਬੰਧਤ ਅਸਲ ਜ਼ਮੀਨ ਮਾਲਕਾਂ ਨਾਲ ਸੰਪਰਕ ਕੀਤਾ ਅਤੇ ਮਾਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜ਼ਮੀਨਾਂ ਖਰੀਦ ਲਈਆਂ ਗਈਆਂ। ਇਨ੍ਹਾਂ ਖਸਰਾ ਨੰਬਰਾਂ ਦੇ ਮਾਲਕਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦੀ ਜ਼ਮੀਨ ਦੇ ਖਸਰਾ ਨੰਬਰ ਅਨੁਸੂਚੀ 3-ਏ ਦੀ ਬਦਲੀ ਹੋਈ ਅਲਾਈਨਮੈਂਟ ਵਿੱਚ ਦਰਜ ਹਨ ਕਿਉਂਕਿ ਉਕਤ ਖੇਤਰ ਵਿੱਚ ਕਦੇ ਕੋਈ ਸਰਵੇਖਣ ਹੀ ਨਹੀਂ ਕੀਤਾ ਗਿਆ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਨੋਟੀਫਿਕੇਸ਼ਨ 3-ਏ ਤੋਂ ਬਾਅਦ ਅਤੇ ਐਵਾਰਡ ਦੀ ਵੰਡ ਤੱਕ ਪਿੰਡ ਖਵਾਸਪੁਰ ਅਤੇ ਹਰਦੋ ਖਾਨਪੁਰ ਨਾਲ ਸਬੰਧਤ ਬਦਲੀ ਗਈ ਅਲਾਈਨਮੈਂਟ ਵਿੱਚ ਪੈਂਦੇ ਇਲਾਕੇ ਵਿੱਚ ਮਾਲ ਅਧਿਕਾਰੀਆਂ ਵੱਲੋਂ ਕੁੱਲ 54 ਰਜਿਸਟਰੀਆਂ ਦਰਜ ਕੀਤੀਆਂ ਗਈਆਂ।

ਇੱਥੇ ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 3-ਸੀ ਤਹਿਤ ਜ਼ਮੀਨ ਮਾਲਕਾਂ ਵੱਲੋਂ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਸਬੰਧੀ 40 ਦਰਖਾਸਤਾਂ ਆਨੰਦ ਸਾਗਰ ਸ਼ਰਮਾ ਵੱਲੋਂ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲਦਾਰ ਹੁਸ਼ਿਆਰਪੁਰ ਰਾਹੀਂ ਸਬੰਧਤ ਕਾਨੂੰਗੋ ਹੁਸ਼ਿਆਰਪੁਰ, ਨਸਰਾਲਾ ਤੇ ਪ੍ਰੇਮਗੜ੍ਹ ਨੂੰ ਰਿਪੋਰਟ ਲਈ ਭੇਜੀਆਂ ਗਈਆਂ ਸਨ। ਮੁਲਜ਼ਮ ਆਨੰਦ ਸਾਗਰ ਸ਼ਰਮਾ ਵੱਲੋਂ ਇਨ੍ਹਾਂ 40 ਦਰਖਾਸਤਾਂ ਦੀ ਰਿਪੋਰਟ ਤਹਿਸੀਲਦਾਰ ਹੁਸ਼ਿਆਰਪੁਰ ਤੋਂ ਪ੍ਰਾਪਤ ਨਾ ਹੋਣ ਦੇ ਬਾਵਜੂਦ ਵੀ ਉਸ ਨੇ ਆਪਣੇ ਨਿੱਜੀ ਲਾਭ ਲਈ ਪਿੰਡ ਖਵਾਸਪੁਰ ਵਿੱਚ ਆਪਣੇ ਜਾਣਕਾਰ ਵਿਅਕਤੀਆਂ ਵੱਲੋਂ ਖਰੀਦੀਆਂ ਜ਼ਮੀਨਾਂ ਸਬੰਧੀ ਨੈਸ਼ਨਲ ਹਾਈਵੇਅ ਐਕਟ 1956 ਦੀ ਧਾਰਾ 3-ਸੀ ਅਧੀਨ ਪ੍ਰਾਪਤ 4 ਦਰਖਾਸਤਾਂ ਵੱਖਰੇ ਤੌਰ ’ਤੇ ਲਈਆਂ। ਉਸ ਨੇ ਉਕਤ ਜ਼ਮੀਨ ਦੀ ਗਲਤ ਤਸਦੀਕ ਕਰਵਾ ਕੇ ਉਕਤ ਜ਼ਮੀਨ ’ਤੇ ਸਥਾਪਿਤ ਕਾਲੋਨੀ ਵਜੋਂ ਸਬੰਧਤ ਪਟਵਾਰੀ ਤੋਂ ਸਿੱਧੇ ਤੌਰ ’ਤੇ ਝੂਠੀ ਰਿਪੋਰਟ ਪ੍ਰਾਪਤ ਕੀਤੀ, ਜਦਕਿ ਨੋਟੀਫਿਕੇਸ਼ਨ 3-ਡੀ ਅਤੇ 3-ਜੀ ’ਚ ਇਨ੍ਹਾਂ ਜ਼ਮੀਨਾਂ ਦੀ ਕਿਸਮ ’ਚਾਹੀ’ (ਕਾਸ਼ਤਯੋਗ) ਵਜੋਂ ਦੱਸੀ ਗਈ ਸੀ।

ਤਾਜ਼ਾ ਜਾਂਚ ਦੌਰਾਨ ਉਕਤ ਮਾਮਲੇ ਵਿਚ ਐੱਸ.ਡੀ.ਐੱਮ ਹੁਸ਼ਿਆਰਪੁਰ ਅਤੇ ਦਫ਼ਤਰ ਤਹਿਸੀਲਦਾਰ ਹੁਸ਼ਿਆਰਪੁਰ ਵਿਚ ਲੋੜੀਂਦਾ ਰਿਕਾਰਡ ਗਾਇਬ ਪਾਇਆ ਗਿਆ ਜਿਸ ਕਰਕੇ ਇਸ ਕੇਸ ਵਿਚ ਆਈ.ਪੀ.ਸੀ. ਦੀ ਧਾਰਾ 201 ਜੋੜ ਕੇ ਉਕਤ ਮਾਮਲੇ ਵਿੱਚ 42 ਹੋਰ ਨਵੇਂ ਮੁਲਜ਼ਮ ਨਾਮਜ਼ਦ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਵੱਲੋਂ ਨਵੇਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚੋਂ 8 ਮੁਲਜ਼ਮਾਂ ਨੂੰ ਮਿਤੀ 18.11.2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਯੋਗੀ ਸਰਕਾਰ ਦਾ ਮੁਹੰਮਦ ਸ਼ਮੀ ਨੂੰ ਵੱਡਾ ਤੋਹਫ਼ਾ, ਫ਼ਾਈਨਲ ਮੁਕਾਬਲੇ ਤੋਂ ਪਹਿਲਾਂ ਹੀ ਕਰ ਦਿੱਤਾ ਐਲਾਨ

ਇਸ ਮਾਮਲੇ ਵਿਚ ਮੁਲਜ਼ਮ ਪ੍ਰਦੀਪ ਗੁਪਤਾ ਵਾਸੀ ਚਰਚ ਰੋਡ, ਸਿਵਲ ਲਾਈਨ ਹੁਸ਼ਿਆਰਪੁਰ ਨੇ ਮੁਲਜ਼ਮ ਹਰਪਿੰਦਰ ਸਿੰਘ ਨਾਲ ਮਿਲੀਭੁਗਤ ਨਾਲ ਆਪਣੇ ਪੁੱਤਰਾਂ ਪ੍ਰਤੀਕ ਗੁਪਤਾ ਅਤੇ ਅੰਮ੍ਰਿਤਪ੍ਰੀਤ ਸਿੰਘ ਦੇ ਨਾਂ ਪਿੰਡ ਖਵਾਸਪੁਰ ਵਿਖੇ 9 ਕਨਾਲ 4 ਮਰਲੇ ਜ਼ਮੀਨ ਕਲੋਨੀ ਰੇਟ 6,63,39,000 ਵਿੱਚ ਖਰੀਦੀ ਅਤੇ ਆਪਣੇ ਪੁੱਤਰ ਪ੍ਰਤੀਕ ਗੁਪਤਾ ਦੇ ਬੈਂਕ ਖਾਤੇ ਵਿੱਚ 6,63,39,000 ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਾਪਤ ਕੀਤੀ।  ਮੁਲਜ਼ਮ ਸੰਨੀ ਕੁਮਾਰ ਨੰਬਰਦਾਰ ਵਾਸੀ ਪਿੰਡ ਖਵਾਸਪੁਰ ਨੇ ਰਜਿਸਟਰੀ ਸਮੇਂ ਸੁਰਜੀਤ ਸਿੰਘ ਦੇ ਹਾਜ਼ਰ ਨਾ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਮਿਲੀਭੁਗਤ ਨਾਲ ਉਸ ਪਿੰਡ ਦਾ ਨੰਬਰਦਾਰ ਹੋਣ ਦੀ ਝੂਠੀ ਗਵਾਹੀ ਦਿੱਤੀ। ਦੋਸ਼ੀ ਦਲਵਿੰਦਰ ਕੁਮਾਰ ਵਾਸੀ ਪਿੰਡ ਖਵਾਸਪੁਰ ਨੇ ਆਪਣੇ ਜਾਣਕਾਰ ਹਰਪਿੰਦਰ ਸਿੰਘ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਖਰੀਦਦਾਰ ਵਜੋਂ ਹਰਪਿੰਦਰ ਸਿੰਘ ਦੇ ਜਾਣਕਾਰਾਂ ਦੇ ਨਾਂ ’ਤੇ ਜ਼ਮੀਨ ਦੀ ਰਜਿਸਟਰੀ ਕਰਵਾ ਦਿੱਤੀ। ਮੁਲਜ਼ਮ ਹਰਦੀਪ ਕੌਰ ਪਤਨੀ ਰੁਪਿੰਦਰ ਸਿੰਘ ਗਿੱਲ ਵਾਸੀ ਗੁਰੂ ਤੇਗ ਬਹਾਦਰ ਨਗਰ, ਜਲੰਧਰ ਨੇ ਆਪਣੇ ਪਤੀ ਅਤੇ ਆਪਣੇ ਜੀਜਾ ਮੁਲਜ਼ਮ ਹਰਪਿੰਦਰ ਸਿੰਘ ਨਾਲ ਮਿਲ ਕੇ ਸਾਜ਼ਿਸ਼ ਤਹਿਤ 4 ਕਨਾਲ 17 ਮਰਲੇ ਜ਼ਮੀਨ ਆਪਣੇ ਨਾਂ ਕਰਵਾ ਲਈ ਅਤੇ ਉਸ ਦਾ ਮੁਆਵਜ਼ਾ 2,42,89,200 ਰੁਪਏੇ ਆਪਣੇ ਬੈਂਕ ਖਾਤੇ ਵਿੱਚ ਪਵਾ ਲਿਆ। ਕਥਿਤ ਦੋਸ਼ੀ ਤਜਿੰਦਰ ਸਿੰਘ ਵਾਸੀ ਕੁੰਜ ਐਕਸਟੈਨਸ਼ਨ, ਜਲੰਧਰ ਨੇ ਆਪਣੇ ਜਾਣਕਾਰ ਹਰਪਿੰਦਰ ਸਿੰਘ ਨਾਲ ਸਾਜ਼ਿਸ਼ ਰਚ ਕੇ 18 ਮਰਲੇ 1 ਸਰਸਾਈ ਜ਼ਮੀਨ ਆਪਣੇ ਨਾਮ ’ਤੇ ਰਜਿਸਟਰਡ ਕਰਵਾ ਕੇ ਬੈਂਕ ਖਾਤੇ ਵਿੱਚ 56,16,000 ਰੁਪਏ ਬਤੌਰ ਮੁਆਵਜ਼ਾ ਹੜੱਪ ਲਏ। ਦੋਸ਼ੀ ਮੋਹਿਤ ਗੁਪਤਾ, ਵਾਸੀ ਮਿਲਰਗੰਜ ਓਵਰਲਾਕ ਰੋਡ, ਲੁਧਿਆਣਾ ਨੇ 27,00,000 ਰੁਪਏ ਬਤੌਰ ਮੁਆਵਜ਼ਾ ਆਪਣੇ ਖਾਤੇ ਵਿੱਚ ਟਰਾਂਸਫਰ ਕੀਤਾ। ਮੁਲਜ਼ਮ ਰਾਮਜੀ ਡੀਡ ਰਾਈਟਰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ, ਵਾਸੀ ਪਿੰਡ ਮਰੂਲੀ ਬ੍ਰਾਹਮਣਾ ਨੇ ਤਹਿਸੀਲਦਾਰ, ਨਾਇਬ-ਤਹਿਸੀਲਦਾਰ, ਰਜਿਸਟਰੀ ਕਲਰਕ ਅਤੇ ਮੁਲਜ਼ਮ ਖਰੀਦਦਾਰਾਂ ਦੀ ਮਿਲੀਭੁਗਤ ਨਾਲ 31 ਰਜਿਸਟਰੀਆਂ ਲਿਖਵਾ ਕੇ ਅਸਲ ਮਾਲਕਾਂ ਨਾਲ ਧੋਖਾ ਕੀਤਾ ਹੈ। ਮੁਲਜ਼ਮ ਜਸਵਿੰਦਰ ਸਿੰਘ ਪਟਵਾਰੀ (ਹੁਣ ਸੇਵਾਮੁਕਤ), ਮਾਲ ਹਲਕਾ ਡਿਗਾਣਾ ਕਲਾਂ, ਡਿਗਾਣਾ ਖੁਰਦ ਅਤੇ ਹਰਦੋਖਾਨਪੁਰ ਨੇ ਅਸਲ ਜ਼ਮੀਨ ਮਾਲਕਾਂ ਨਾਲ ਧੋਖਾ ਕਰਦਿਆਂ ਫਰਜ਼ੀ ਖਰੀਦਦਾਰਾਂ ਨਾਲ ਮਿਲੀਭੁਗਤ ਕਰਕੇ ਨੋਟੀਫਿਕੇਸ਼ਨ ਤੋਂ ਬਾਅਦ ਖਰੀਦੀ ਜ਼ਮੀਨ ਦਾ ਤਬਾਦਲਾ ਕਰਵਾ ਦਿੱਤਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ 8 ਮੁਲਜ਼ਮਾਂ ਨੂੰ ਐਤਵਾਰ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਵੱਲੋਂ ਹੋਰ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਹੋਰ ਲੁਕਣ ਵਾਲੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Jalandhar
  • Chintpurni
  • Jalandhar Chintpurni Highway
  • Hoshiarpur Highway
  • Scam
  • ਜਲੰਧਰ
  • ਚਿੰਤਪੁਰਨੀ
  • ਹਾਈਵੇ
  • ਘਪਲਾ

ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਧਮਕੀ ਦੇ ਕੇ ਹੋਏ ਫਰਾਰ

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • punjab police action
    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • 8 indians arrested in sri lanka
    ਸ਼੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਗ਼ੈਰ-ਕਾਨੂੰਨੀ ਤੌਰ 'ਤੇ ਖੇਡਦੇ ਸੀ ਜੂਆ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • person arrested with heroin
    ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
  • person arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • multi crore bank fraud  people  s earnings squandered on romance
    ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ ਨੇ ਮਹਿਲਾ ਡਾਂਸਰ 'ਤੇ ਲੁਟਾਏ...
  •   heart attack paratha   owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • cbi issues 251 page fir in the case involving the cm s osd
      CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ...
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • pm modi sewa joti yatra
      ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ...
    • suicide case
      ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
    • sunil jakhar pc
      'ਇਕ ਮਹੀਨੇ 'ਚ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋਵੇ', ਪੰਜਾਬ 'ਚ CBI ਰੇਡ...
    • firecrackers
      ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
    • action by bsf in amritsar heroin and opium recovered
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ,...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • accident in ludhiana
      ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +