ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਦੀ ਸੈਸ਼ਨ 2023-24 ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 30 ਅਤੇ 31 ਜਨਵਰੀ ਨਿਰਧਾਰਿਤ ਕੀਤੀ ਗਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰੀਖਿਆ ਸ਼ਾਖਾ ਦਸਵੀਂ ਦੀ ਉਪ ਸਕੱਤਰ ਡਾਕਟਰ ਗੁਰਮੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ 1 ਜਨਵਰੀ ਤੋਂ ਉਪਲੱਬਧ ਹੋਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਹਰ ਪੱਖ ਤੋਂ ਮੁਕੰਮਲ ਕਰਨ ਉਪਰੰਤ 18 ਜਨਵਰੀ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੋਹਾਲੀ ਸਥਿਤ ਸਿੰਗਲ ਵਿੰਡੋ ਸ਼ਾਖਾ ਵਿਖੇ ਜਮਾਂ ਕਰਵਾਉਣੇ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੀਖਿਆ ਦੇ ਰੋਲ ਨੰਬਰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ 25 ਜਨਵਰੀ ਤੋਂ ਉਪਲੱਬਧ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ
ਡਾਕਟਰ ਗੁਰਮੀਤ ਕੌਰ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਜਮਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਥੀ ਆਪਣੇ ਦਸਵੀਂ ਪਾਸ ਦੇ ਅਸਲੀ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਸਿੱਖਿਆ ਬੋਰਡ ਵਿਚ ਆਉਣ। ਉਨ੍ਹਾਂ ਨੂੰ ਦੱਸਿਆ ਕਿ ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕ ਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫਤਰ ਵਿਖੇ ਜਮਾਂ ਕਰਵਾਉਣੇ ਲਾਜ਼ਮੀ ਹਨ। ਅਜਿਹਾ ਨਾ ਕਰਨ ’ਤੇ ਸੰਬੰਧਿਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸੰਬੰਧਿਤ ਪ੍ਰੀਖਿਆਰਥੀ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਅਹਿਮ ਖ਼ਬਰ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿੱਤ ਮੰਤਰੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖ਼ਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼
NEXT STORY