ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ, ਇਨ੍ਹਾਂ ਬੱਚਿਆਂ ਨੂੰ ਹੋਵੇਗਾ ਲਾਭ
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
ਰਾਜਾ ਵੜਿੰਗ ਨੇ ਮੰਗੀ ਮੁਆਫੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ 'ਤੇ ਜਾਣ ਬੁੱਝ ਕੇ ਵਿਵਾਦ ਖੜਾ ਕੀਤਾ ਜਾ ਰਿਹਾ ਹੈ। ਬੂਟਾ ਸਿੰਘ ਹੋਣਹਾਰ ਅਤੇ ਸਨਮਾਨਯੋਗ ਲੀਡਰ ਸਨ, ਜਿਨ੍ਹਾਂ ਨੇ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੇ ਸਿਆਸੀ ਮੰਚ 'ਤੇ ਆਪਣਾ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਸਾਨੂੰ ਫਖਰ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਗ੍ਰਹਿ ਵਿਭਾਗ ਮੰਤਰੀ ਬਣਾਇਆ ਸੀ। ਇਸ ਕੌਮ ਦੀਆਂ ਜੁੱਤੀਆਂ ਵੀ ਮੇਰੇ ਸਿਰ ਤੇ ਹਨ। ਵੜਿੰਗ ਨੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਅਕਾਲੀ ਆਗੂਆਂ ਕੋਲ ਹੁਣ ਲੋਕਾਂ ਦੇ ਹਿੱਤਾਂ ਨਾਲ ਜੁੜਿਆ ਕੋਈ ਅਸਲ ਮੁੱਦਾ ਨਹੀਂ ਬਚਿਆ, ਇਸ ਲਈ ਉਹ ਬੇਬੁਨਿਆਦ ਵਿਵਾਦ ਖੜ੍ਹੇ ਕਰ ਰਹੇ ਹਨ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਅਕਾਲੀ ਦਲ ਗੈਂਗਸਟਰਾਂ ਨੂੰ ਧਰਮੀ ਫੌਜੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਰਾਜਾ ਵੜਿੰਗ ਨੇ ਅਖੀਰ 'ਚ ਕਿਹਾ ਕਿ ਜੇ ਮੇਰੀ ਕਿਸੇ ਗੱਲ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 20 ਨਵੰਬਰ ਤੱਕ...
ਕੈਨੇਡਾ ਤੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਮੌਤ, ਮ੍ਰਿਤਕ 3 ਮਹੀਨੇ ਦੀ ਬੱਚੀ ਦਾ ਸੀ ਪਿਓ
NEXT STORY