ਚੰਡੀਗੜ੍ਹ : ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੀ ਗੂੰਜ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਦਿੱਲੀ ਤੱਕ ਪੁੱਜ ਗਈ ਹੈ। ਇਸ ਤੋਂ ਬਾਅਦ ਜਿੱਥੇ ਕੇਂਦਰ ਨੇ ਘਪਲੇ ਦੀ ਜਾਂਚ ਕਰਵਾਉਣ ਦੀ ਗੱਲ ਕੀਤੀ ਹੈ, ਉੱਥੇ ਹੀ ਵਿਧਾਨ ਸਭਾ ਦੇ ਇਕ ਦਿਨ ਦੇ ਇਜਲਾਸ 'ਚ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਕਾਮਿਆਂ ਲਈ ਵੱਡੀ ਖ਼ੁਸ਼ਖ਼ਬਰੀ, ਨੌਕਰੀ ਖ਼ੁੱਸਣ 'ਤੇ ਵੀ ਮਿਲੇਗੀ 3 ਮਹੀਨਿਆਂ ਦੀ 'ਤਨਖਾਹ'
ਇਸ ਬਾਰੇ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰਚੰਦ ਗਹਿਲੋਤ ਨੇ ਕਿਹਾ ਹੈ ਕਿ ਘਪਲਾ ਕੇਂਦਰ ਦੇ ਫੰਡ 'ਚ ਹੋਇਆ ਹੈ, ਇਸ ਲਈ ਇਸ ਦੀ ਜਾਂਚ ਵੀ ਹੋਵੇਗੀ ਅਤੇ ਪੁੱਛ-ਗਿੱਛ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖੂਨ ਦੇ ਰਿਸ਼ਤੇ ਹੋਏ ਤਾਰ-ਤਾਰ, ਸਕੇ ਭਰਾ ਨੇ ਭਰਾ 'ਤੇ ਚਲਾਈ ਗੋਲੀ
ਭਾਜਪਾ ਨੇ ਰਾਸ਼ਟਰੀ ਮੰਤਰੀ ਤਰੁਣ ਚੁੱਘ ਨੇ ਕੀਤੀ ਨਿੰਦਾ
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੰਤਰੀ ਤਰੁਣ ਚੁਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਐਸ. ਸੀ. ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡ 'ਚ ਬੇਨਿਯਮੀਆਂ ਦੇ ਮਾਮਲੇ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੱਖਾਂ ਗਰੀਬ ਐਸ. ਸੀ. ਬੱਚਿਆਂ ਦੇ ਭਵਿੱਖ ਦੇ ਨਾਲ ਖਿਲਵਾੜ ਤੇ ਧੋਖਾ ਕੀਤਾ ਹੈ, ਜਿਸ ਨੂੰ ਪੰਜਾਬ ਦੀ ਜਨਤਾ ਕਦੇ ਮੁਆਫ਼ ਨਹੀਂ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ 'ਕਲੀਨਿਕਲ ਅਸਟੈਬਲਿਸ਼ਮੈਂਟ' ਬਿੱਲ ਪਾਸ, ਜਾਣੋ ਕੀ ਹੈ ਖ਼ਾਸੀਅਤ
ਧਰਮਸੋਤ ਨੂੰ ਬਚਾਉਣ 'ਚ ਲੱਗੀ ਕੈਪਟਨ ਸਰਕਾਰ
ਤਰੁਣ ਚੁੱਘ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੂਰੀ ਕੈਪਟਨ ਸਰਕਾਰ ਗਰੀਬ ਤੇ ਹੋਣਹਾਰ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਦੇ ਨਾਲ ਖਿਲਵਾੜ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਖਜ਼ਾਨੇ ਦੀ ਲੁੱਟ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਵੀ ਲੁੱਟ ਹੈ, ਇਸ ਲਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਮੰਤਰੀ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਦੂਸਰੀ ਮੰਜ਼ਿਲ ਤੋਂ ਡਿੱਗਣ ਕਾਰਨ ਕੋਰੋਨਾ ਮਰੀਜ਼ ਦੀ ਮੌਤ
NEXT STORY