ਚੰਡੀਗੜ੍ਹ : ਦਿਵਿਆਂਗ ਵਿਦਿਆਰਥੀਆਂ ਤੋਂ ਵਜੀਫ਼ੇ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਸਰਕਾਰ ਨੇ 2021-22 ਲਈ ਪੋਰਟਲ ਖੋਲ੍ਹ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀਜ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰਾਲੇ ਵੱਲੋਂ ਵਜੀਫ਼ਾ ਦਿੱਤਾ ਜਾਂਦਾ ਹੈ। ਪ੍ਰੀ-ਮੈਟ੍ਰਿਕ ਸਕਲਾਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 30 ਨਵੰਬਰ ਨਿਰਧਾਰਤ ਕੀਤੀ ਗਈ ਹੈ।
ਇਸ ਵਜੀਫ਼ੇ ਲਈ ਦਿਵਿਆਂਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐੱਨ.ਐਸ.ਪੀ.) ’ਤੇ (www.scholarship.gov.in) ਆਨ ਲਾਈਨ ਅਪਲਾਈ ਕਰ ਸਕਦੇ ਹਨ। ਪੋਰਟਲ ਉਪਰ ਵਿਦਿਆਰਥੀਆਂ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਸਕੂਲ/ਕਾਲਜ ਦੇ ਮੁਖੀ ਪੜਤਾਲ ਕਰਨਗੇ। ਸਕੂਲ/ਕਾਲਜ ਵੱਲੋਂ ਵੈਰੀਫਾਈ ਕੀਤੀਆਂ ਅਰਜ਼ੀਆਂ ਨੂੰ ਸੂਬਾ ਪੱਧਰ ’ਤੇ ਨੋਡਲ ਅਫ਼ਸਰ ਵੈਰੀਫਾਈ ਕਰੇਗਾ। ਯੋਗ ਉਮੀਦਵਾਰਾਂ ਨੂੰ ਭਾਰਤ ਸਰਕਾਰ ਵੱਲੋਂ ਉਨਾਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫਾ ਭੇਜਿਆ ਜਾਵੇਗਾ। ਬੁਲਾਰੇ ਅਨੁਸਾਰ ਵੱਧ ਤੋਂ ਵੱਧ ਦਿਵਿਆਂਗ ਵਿਦਿਆਰਥੀਆਂ ਦਾ ਇਸ ਵਜੀਫ਼ੇ ਲਈ ਅਪਲਾਈ ਕਰਨ ਲਈ ਯਕੀਨੀ ਬਨਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਰੇ ਵਿਦਿਆਰਥੀ ਇਸ ਦਾ ਲਾਭ ਪ੍ਰਾਪਤ ਕਰ ਸਕਣ।
ਅਹਿਮ ਖ਼ਬਰ : ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ 'ਕੈਪਟਨ' ਨਾਲ ਹੋ ਸਕਦੀ ਹੈ ਮੀਟਿੰਗ (ਵੀਡੀਓ)
NEXT STORY