ਭਵਾਨੀਗੜ੍ਹ (ਕਾਂਸਲ) : ਪਿੰਡ ਚੰਨੋਂ ਵਿਖੇ ਇਕ ਪ੍ਰਾਈਵੇਟ ਸਕੂਲ ’ਚ ਪੜ੍ਹਦੇ ਬਾਰਵੀ ਜਮਾਤ ਦੇ ਵਿਦਿਆਰਥੀ ਦੇ ਮੋਟਰਸਾਈਕਲ ਨੂੰ ਅੱਜ ਛੁੱਟੀ ਉਪਰੰਤ ਘਰ ਪਰਤਦੇ ਸਮੇਂ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ’ਚ ਵਿਦਿਆਰਥੀ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈੱਕ ਪੋਸਟ ਕਾਲਾਝਾੜ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਚੰਨੋਂ ਵਿਖੇ ਸਥਿਤ ਸਟੀਲਮੈਨਜ ਪਬਲਿਕ ਸਕੂਲ ’ਚ 10+2 ’ਚ ਪੜ੍ਹਦਾ ਵਿਦਿਆਰਥੀ ਸਿਮਰਨ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪਿੰਡ ਲਲੋਛੀ ਅੱਜ ਸਕੂਲ ’ਚ ਛੁੱਟੀ ਹੋਣ ਉਪਰੰਤ ਜਦੋਂ ਆਪਣੇ ਮੋਟਰਸਾਈਕਲ ਰਾਹੀਂ ਘਰ ਵਾਪਸ ਜਾ ਰਿਹਾ ਸੀ ਤਾਂ ਪਿੰਡ ਚੰਨੋਂ ਤੋਂ ਪਿੰਡ ਲਲੋਛੀ ਨੂੰ ਜਾਂਦੀ ਸੜਕ ਉਪਰ ਪਿਛੋਂ ਆਏ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ ਅਤੇ ਇਹ ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
ਇਸ ਦਰਦਨਾਕ ਹਾਦਸੇ ’ਚ ਸਿਮਰਨ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲਸ ਚੈੱਕਪੋਸਟ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਵਾਹਨ ਚਾਲਕ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੋਗਾ ਜ਼ਿਲ੍ਹੇ ਦੀ ਵਧੀਕ ਡੀ. ਸੀ. ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਵਧੀਆਂ ਮੁਸ਼ਕਿਲਾਂ, 5 ਦਿਨ ਹੋਰ ਪੁਲਸ ਰਿਮਾਂਡ 'ਤੇ
NEXT STORY