ਮਾਨਸਾ (ਸੰਦੀਪ ਮਿੱਤਲ) : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਮਾਨਸਾ ਸ਼ਹਿਰ ਵਿਚ ਬਣੇ ਤਣਾਅਪੂਰਨ ਮਾਹੌਲ ਦਾ ਅਸਰ ਵਿੱਦਿਅਕ ਅਦਾਰਿਆਂ 'ਤੇ ਵੀ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅੱਜ ਸ਼ਹਿਰ ਦੇ ਕਈ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰ ਦਿੱਤੀ ਗਈ, ਜਦਕਿ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਵੀ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਡੀਏਵੀ ਸਕੂਲ, ਮਿਲੇਨਿਯਮ ਸਕੂਲ, ਐਸ.ਡੀ. ਗਰਲਜ਼ ਕਾਲਜ ਅਤੇ ਸ੍ਰੀ ਚੇਤੰਨ ਸਿੰਘ ਸਰਵਹਿਤਕਾਰੀ ਵਿੱਦਿਆ ਮੰਦਿਰ ਸਮੇਤ ਹੋਰ ਕਈ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰਹੇ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਵਿੱਦਿਅਕ ਅਦਾਰਿਆਂ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਗਈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ ਬੁਲਡੋਜ਼ਰ
ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਬਾਅਦ ਮਾਨਸਾ ਵਿਚ ਰੋਸ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੇ ਵਿਰੋਧ ਵਿਚ ਸ਼ਹਿਰ ਦੇ ਬਾਜ਼ਾਰਾਂ ਵਿਚ ਬੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ। ਅਜਿਹੇ ਹਾਲਾਤ ਦੇ ਮੱਦੇਨਜ਼ਰ ਮਾਪਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਕਈ ਮਾਪਿਆਂ ਨੇ ਸਾਵਧਾਨੀ ਵਜੋਂ ਆਪਣੇ ਬੱਚਿਆਂ ਨੂੰ ਸਕੂਲਾਂ ਭੇਜਣ ਤੋਂ ਗੁਰੇਜ਼ ਕੀਤਾ, ਜਿਸ ਕਾਰਨ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਵੀ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਰਹੀ।
ਇਹ ਵੀ ਪੜ੍ਹੋ : ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
NEXT STORY