ਪਟਿਆਲਾ (ਬਲਜਿੰਦਰ, ਕੰਵਲਜੀਤ) : ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 7 ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਬੱਸ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ 'ਚ ਹੋਇਆ ਜ਼ੋਰਦਾਰ ਧਮਾਕਾ, ਫੌਜ ਤੇ ਪੁਲਸ ਮੌਕੇ ’ਤੇ
ਹਾਦਸੇ ਵਿਚ 4 ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 5 ਬੁਰੀ ਤਰ੍ਹਾਂ ਜ਼ਖਮੀ ਹਨ। ਜਿਨ੍ਹਾਂ ਵਿਚੋਂ ਤਿੰਨ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮਿਲੀ ਹੈ ਕਿ ਪਟਿਆਲਾ ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਅਤੇ ਨਸੂਪੁਰ ਦੇ ਨਜ਼ਦੀਕ ਟਿੱਪਰ ਨੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਜ਼ੋਰਦਾਰ ਟੱਕਰ ਤੋਂ ਬਾਅਦ ਵੈਨ ਦਰਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਨੂੰ ਜੇਸੀਬੀ ਦੀ ਮਦਦ ਨਾਲ ਸਿੱਧੀ ਕਰ ਕੇ ਵਿਚੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ।
ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
NEXT STORY