ਭੋਗਪੁਰ (ਰਾਣਾ ਭੋਗਪੁਰੀਆ) : ਸੋਮਵਾਰ ਸਵੇਰੇ ਸੰਘਣੀ ਧੁੰਦ ਦੇ ਚੱਲਦਿਆਂ ਪੁਲਸ ਡੀ. ਏ. ਵੀ. ਪਬਲਿਕ ਸਕੂਲ ਜਲੰਧਰ ਦੀ ਬੱਸ ਨੰ. ਪੀ. ਬੀ. 08 ਸੀ. ਪੀ. 1948 ਰਹੋਜੜੀ ਮੋੜ 'ਤੇ ਨੈਸ਼ਨਲ ਹਾਈਵੇ ਕੋਲ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਲਗਭਗ ਇਕ ਦਰਜਨ ਵਿਦਿਆਰਥੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਕਾਲਾ ਬੱਕਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਬੱਸ ਰਹੋਜੜੀ ਵੱਲ ਨੂੰ ਜਾਣ ਲਈ ਕੱਟ ਦੇ ਵਿਚਕਾਰ ਰੁਕੀ ਤਾਂ ਜਲੰਧਰ ਵਲੋਂ ਆ ਰਹੇ ਟਰੱਕ ਨੇ ਬੱਸ ਦੇ ਪਿਛਲੇ ਪਾਸੇ ਟੱਕਰ ਮਾਰ ਦਿੱਤੀ।
ਟਰੱਕ ਡਰਾਈਵਰ ਨੇ ਬਹੁਤ ਹੁਸ਼ਿਆਰੀ ਨਾਲ ਟਰੱਕ ਨੂੰ ਸੜਕ ਤੋਂ ਹੇਠਾਂ ਵੱਲ ਉਤਾਰ ਲਿਆ। ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਹੁਣ ਆਦਮਪੁਰ ਏਅਰਪੋਰਟ ਦਾ ਨਾਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਨਾਂ 'ਤੇ ਰੱਖਣ ਦੀ ਉੱਠੀ ਮੰਗ
NEXT STORY