ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨੇੜੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਦੇ ਦਰਮਿਆਨ ਇੱਕ ਸਕੂਲ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਦੌਰਾਨ ਸਕੂਲ ਬੱਸ ਦੇ ਡਰਾਈਵਰ ਅਤੇ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ


ਹਾਦਸੇ 'ਚ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਮੌਕੇ 'ਤੋਂ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਫਤਿਆਬਾਦ ਦੀ ਪੁਲਸ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ
NEXT STORY