ਖੰਨਾ (ਵਿਪਨ) : ਖੰਨਾ 'ਚ ਵੀਰਵਾਰ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਬੱਸ 'ਚ ਸਵਾਰ 42 ਦੇ ਕਰੀਬ ਬੱਚਿਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ਤੋਂ ਸਰਕਾਰੀ ਸਕੂਲ ਦੀ ਬੱਸ ਬੱਚਿਆਂ ਨੂੰ ਗੁਰਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਮੱਥਾ ਟਿਕਾਉਣ ਲਿਜਾ ਰਹੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ DGP ਨੇ ਜਾਰੀ ਕੀਤੇ ਖ਼ਾਸ ਨਿਰਦੇਸ਼

ਇਹ ਬੱਸ ਜਦੋਂ ਖੰਨਾ ਜੀ. ਟੀ. ਰੋਡ 'ਤੇ ਪੁੱਜੀ ਤਾਂ ਅਚਾਨਕ ਬੱਸ ਦਾ ਟਾਇਰ ਪੈਂਚਰ ਹੋ ਗਿਆ। ਅਜੇ ਬੱਸ ਦਾ ਡਰਾਈਵਰ ਟਾਇਰ ਬਦਲਣ ਹੀ ਜਾ ਰਿਹਾ ਸੀ ਕਿ ਪਿੱਛੋਂ ਇਕ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ 'ਚ ਪੜ੍ਹਾਇਆ ਜਾਵੇਗਾ 'ਕਿਸਾਨ ਅੰਦੋਲਨ'

ਇਸ ਹਾਦਸੇ ਕਾਰਨ ਬੱਸ ਦਾ ਪਿਛਲਾ ਪਾਸਾ ਚਕਨਾਚੂਰ ਹੋ ਗਿਆ। ਹਾਦਸੇ ਦੌਰਾਨ ਬੱਸ 'ਚ ਬੈਠੇ ਕਈ ਬੱਚਿਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ, ਜਦੋਂ ਕਿ 2 ਬੱਚਿਆਂ ਨੂੰ ਜ਼ਿਆਦਾ ਸੱਟ ਲੱਗੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ
NEXT STORY