ਪਾਤੜਾਂ (ਸਿੰਗਲਾ) - ਸੰਘਣੀ ਧੁੰਦ ਕਾਰਨ ਅੱਜ ਸਵੇਰ ਨਰਵਾਨਾ ਰੋਡ 'ਤੇ ਪਿੰਡ ਖਾਸਪੁਰ ਨੇੜੇ ਟਰੱਕ ਤੇ ਸਕੂਲ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਦੋਨਾਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ।
ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਕ ਸਥਾਨਕ ਸਕੂਲ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤੇ ਪਿੰਡ ਖਾਸਪੁਰ ਨੇੜੇ ਨਰਵਾਨਾ ਰੋਡ 'ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਈ। ਬੱਸ ਵਿਚ ਸਵਾਰ ਦਰਜਨ ਦੇ ਕਰੀਬ ਲੜਕੀਆਂ ਵਿਚੋਂ 4 ਲੜਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਇਲਾਜ ਕਰਨ ਉਪਰੰਤ ਘਰ ਭੇਜ ਦਿੱਤਾ ਗਿਆ। ਜ਼ਖਮੀ ਲੜਕੀਆਂ ਵਿਚ ਗੁਰਜੀਵਨ ਕੌਰ ਬਾਦਸ਼ਾਹਪੁਰ, ਮਲਕੀਤ ਕੌਰ ਬਕਰਾਹਾ, ਹਰਪ੍ਰੀਤ ਕੌਰ ਦੁਤਾਲ ਆਦਿ ਸਨ। ਟਰੱਕ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ ।
ਇਸ ਸਬੰਧੀ ਸਕੂਲ ਬੱਸ ਦੇ ਡਰਾਈਵਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਪਿੰਡ ਨਨਹੇੜੇ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ, ਉਸ ਨੇ ਤੁਰੰਤ ਬਚਾਅ ਲਈ ਆਪਣੀ ਬੱਸ ਨੂੰ ਦੂਸਰੀ ਸਾਈਡ ਵੱਲ ਮੋੜ ਦਿੱਤਾ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ। ਬੱਸ ਵਿਚ ਸਵਾਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਦਸੇ ਸਬੰਧੀ ਕੁਝ ਪਤਾ ਨਹੀਂ।
ਇਸ ਹਾਦਸੇ ਸਬੰਧੀ ਮੌਕੇ 'ਤੇ ਮੌਜੂਦ ਇਕ ਹੋਰ ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਉਹ ਹਾਦਸਾਗ੍ਰਸਤ ਹੋਏ ਟਰੱਕ ਦੇ ਪਿੱਛੇ ਆ ਰਿਹਾ ਸੀ । ਇਸ ਦੌਰਾਨ ਸਾਹਮਣੇ ਤੋਂ ਆ ਰਹੀ ਸਕੂਲ ਬੱਸ ਦੇ ਗਲਤ ਪਾਸੇ ਆ ਜਾਣ ਕਾਰਨ ਟਰੱਕ ਦੀ ਬੱਸ ਨਾਲ ਟੱਕਰ ਹੋ ਗਈ ਅਤੇ ਟਰੱਕ ਦਾ ਭਾਰੀ ਨੁਕਸਾਨ ਹੋ ਗਿਆ ਹੈ ਅਤੇ ਟਰੱਕ ਡਰਾਈਵਰ ਦੇ ਵੀ ਸੱਟਾਂ ਲੱਗੀਆਂ ਹਨ।
ਅਪ੍ਰੈਲ ਤੋਂ ਫਿਰ ਲੱਗੇਗਾ ਬਿਜਲੀ ਖਪਤਕਾਰਾਂ ਨੂੰ ਝਟਕਾ
NEXT STORY