ਜਲੰਧਰ (ਵਰਿੰਦਰ) : ਇੱਥੇ ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਸ਼ੁੱਕਰਵਾਰ ਸਵੇਰੇ ਪਿੰਡ ਬਾਦਸ਼ਾਹਪੁਰ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਕਲਵਿਆ ਸਕੂਲ ਦੀ ਬੱਸ ਅੱਜ ਸਵੇਰੇ ਜਦੋਂ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਤਾਂ ਪਿੰਡ ਬਾਦਸ਼ਾਹਪੁਰ ਨੇੜੇ ਅਚਾਨਕ ਬੱਸ ਅੱਗੇ ਇਕ ਆਟੋ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਪਲਟ ਗਈ।

ਇਸ ਭਿਆਨਕ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਤੇ ਸਟਾਫ ਮੈਂਬਰ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਕ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ। ਫਿਲਹਾਲ ਇਸ ਦੀ ਸੂਚਨਾ ਮਿਲਦੇ ਹੀ ਲਾਂਬੜਾ ਪੁਲਸ ਮੌਕੇ 'ਤੇ ਪੁੱਜੀ ਤੇ ਕਰੇਨ ਦੀ ਮਦਦ ਨਾਲ ਬੱਸ ਨੂੰ ਸਿੱਧਾ ਕੀਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਚੋਰਾਂ ਵਲੋਂ ਬੈਂਕ ਨੂੰ ਲੁੱਟਣ ਦੀ ਅਸਫ਼ਲ ਕੋਸ਼ਿਸ਼
NEXT STORY