ਬਟਾਲਾ (ਜ.ਬ.)- ਬਟਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਚੱਲਦੀ ਇੱਕ ਸਕੂਲ ਬੱਸ ‘ਚ ਅਚਾਨਕ ਅੱਗ ਲੱਗ ਗਈ। ਘਟਨਾ ਦੌਰਾਨ ਬੱਸ ਚਾਲਕ ਨੇ ਸੂਝਬੂਝ ਦਿਖਾਉਂਦਿਆਂ ਤੁਰੰਤ ਬੱਸ ਰੋਕੀ ਅਤੇ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਮੁਤਾਬਕ ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ ਘਟਨਾ ਸਮੇਂ ਬੱਸ ‘ਚ ਕੋਈ ਵੀ ਬੱਚਾ ਸਵਾਰ ਨਹੀਂ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਤੱਕ ਪੂਰੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ, ਪਰ ਮੁੱਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਤਕਨੀਕੀ ਖ਼ਰਾਬੀ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਨੇ ਇਕ ਵਾਰ ਫਿਰ ਸਕੂਲ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਰਹੀਆਂ ਬੰਦ
NEXT STORY