ਹੁਸ਼ਿਆਰਪੁਰ (ਪਡਿੰਤ ਵਰਿੰਦਰ, ਰੱਤੀ) : ਥਾਣਾ ਬੁੱਲੋਵਾਲ ਅਧੀਨ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਮੁਰਾਦਪੁਰ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਨਿੱਜੀ ਸਕੂਲ ਦੀ ਬੱਸ ਸੰਪਰਕ ਸੜਕ 'ਤੇ ਬੇਕਾਬੂ ਹੋ ਕੇ ਅਚਾਨਕ ਖੇਤਾਂ 'ਚ ਪਲਟ ਗਈ। ਇਸ ਹਾਦਸੇ ਤੋਂ ਬਾਅਦ ਬੱਚਿਆਂ 'ਚ ਹਾਹਾਕਾਰ ਮਚ ਗਈ। ਬੱਸ ਪਲਟਣ ਉਪਰੰਤ ਬੱਸ ਚਾਲਕ ਵੱਲੋਂ ਨੇੜੇ ਖੇਤਾਂ 'ਚ ਕੰਮ ਕਰ ਰਹੇ ਲੋਕਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਬੱਸ 'ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਪਰ ਲੋਕਾਂ ਮੁਤਾਬਕ ਬੱਸ ਚਾਲਕ ਬਾਅਦ 'ਚ ਮੌਕੇ ਤੋਂ ਖ਼ਿਸਕ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ
ਸੂਤਰਾਂ ਮੁਤਾਬਕ ਬੱਸ 'ਚ 35 ਤੋਂ 40 ਬੱਚੇ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪੁੱਜੀ ਅਤੇ ਹਾਦਸੇ ਬਾਰੇ ਛਾਣਬੀਣ ਸ਼ੁਰੂ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ 'ਚ ਭਾਰੀ ਰੋਸ ਹੈ ਅਤੇ ਉਨ੍ਹਾਂ ਦੱਸਿਆ ਕਿ ਉਕਤ ਰੂਟ 'ਤੇ ਬੱਸ ਚਾਲਕ ਵਾਰ-ਵਾਰ ਬਦਲਿਆ ਜਾਂਦਾ ਰਹਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਲਾਈ ਰੋਕ
ਉਨ੍ਹਾਂ ਕਿਹਾ ਕਿ ਮੰਗ ਕਰਨ 'ਤੇ ਚਾਲਕ ਵਲੋਂ ਲਾਇਸੈਂਸ ਵੀ ਨਹੀਂ ਦਿਖਾਇਆ ਗਿਆ। ਹੋ ਸਕਦਾ ਹੈ ਕਿ ਉਸ ਕੋਲ ਲਾਇਸੈਂਸ ਵੀ ਨਾ ਹੋਵੇ। ਹਾਲਾਂਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਅਤੇ ਸਾਰੇ ਬੱਚੇ ਸੁਰੱਖਿਅਤ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11 ਮੁਲਜ਼ਮ ਬਰੀ
NEXT STORY