ਮੋਹਾਲੀ (ਰਣਬੀਰ) : ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ, ਚਿਕਨਗੁਨੀਆ ਜਿਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ’ਚ ਸਰਕਾਰੀ ਸਕੂਲਾਂ ਦੇ ਬੱਚਿਆਂ ਤੇ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ’ਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਅਧਿਆਪਕਾਂ ਤੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਲਿਟਲ ਚੈਂਪੀਅਨਜ਼ ਕੰਪੇਨ’ ਨਾਮੀ ਇਸ ਪਹਿਲਕਦਮੀ ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਕੂਲ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ, ਸਕੂਲਾਂ ਤੇ ਘਰਾਂ ਅੰਦਰ ਸਾਫ਼-ਸਫ਼ਾਈ ਤੇ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦੇ ਤਰੀਕਿਆਂ ਬਾਰੇ ਸਮਝਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਪਰਵਾਸੀਆਂ ਦੀ ਗਿਣਤੀ ਤੋਂ ਬਾਅਦ ਪਿੰਡ ਅਰਨੌਲੀ ਦੀ ਪੰਚਾਇਤ ਦਾ ਸਖ਼ਤ ਫ਼ਰਮਾਨ
ਡਾ. ਜੈਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਹੋ ਹੈ ਕਿ ਸਕੂਲੀ ਬੱਚੇ ਇਨ੍ਹਾਂ ਬਿਮਾਰੀਆਂ ਬਾਰੇ ਖ਼ੁਦ ਵੀ ਜਾਗਰੂਕ ਹੋਣ ਤੇ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਜਾਗਰੂਕ ਕਰਨ। ਇਸ ਤੋਂ ਇਲਾਵਾ, ਬੱਚਿਆਂ ਦੀਆਂ ਪਾਠਕ੍ਰਮ-ਬਾਹਰਲੀਆਂ ਸਰਗਰਮੀਆਂ ਜਿਵੇਂ ਡਰਾਇੰਗ, ਸਵਾਲ-ਜਵਾਬ ਮੁਕਾਬਲੇ, ਪ੍ਰਦਰਸ਼ਨੀਆਂ, ਨੁੱਕੜ-ਨਾਟਕ ਅਤੇ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲੀ ਕੰਮ ਵਿਚ ਇਨ੍ਹਾਂ ਬੀਮਾਰੀਆਂ ਦੇ ਵਿਸ਼ੇ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਸੀਜ਼ਨ ਦੌਰਾਨ ਜਿਹੜੇ ਸਕੂਲ ’ਚ ਡੇਂਗੂ ਬੁਖ਼ਾਰ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ, ਉਸ ਸਕੂਲ ਦੇ ਮੁਖੀ ਤੇ ਹੋਰਨਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਸਰਕਾਰੀ ਸਿਹਤ ਸੰਸਥਾਵਾਂ ’ਚ ਡੇਂਗੂ ਦੀ ਜਾਂਚ ਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਡਿਪੂਆਂ ਤੋਂ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਸਰਕਾਰ ਨੇ ਲਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਧ ਰਹੀ ਪਰਵਾਸੀਆਂ ਦੀ ਗਿਣਤੀ ਤੋਂ ਬਾਅਦ ਪਿੰਡ ਅਰਨੌਲੀ ਦੀ ਪੰਚਾਇਤ ਦਾ ਸਖ਼ਤ ਫ਼ਰਮਾਨ
NEXT STORY