ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਯਤਨਾਂ ਦੇ ਤਹਿਤ ਬੀਤੀ 10 ਮਈ ਨੂੰ ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਦੇ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ ਸੀ, ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਖਿਆ ਸੁਧਾਰਾਂ ਸਬੰਧੀ ਵਿਚਾਰ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਵੀ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ: ਤਲਵਾੜਾ ਦੇ ਸਰਕਾਰੀ ਕਾਲਜ ਦੀ ਵੱਡੀ ਘਟਨਾ, ਵਿਦਿਆਰਥਣ ਨੂੰ ਧੋਖੇ ਨਾਲ ਦਿੱਤਾ ਨਸ਼ਾ
ਹੁਣ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ), ਸਾਰੇ ਬੀ.ਪੀ.ਓਜ਼ ਅਤੇ ਸਕੂਲ ਮੁਖੀਆਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਸਕੂਲ ਮੁਖੀ ਇਸ ਪੋਰਟਲ ਰਾਹੀਂ ਆਪਣੇ-ਆਪਣੇ ਸੁਝਾਅ ਦਰਜ ਕਰਵਾਉਣ।
ਇਹ ਵੀ ਪੜ੍ਹੋ: ਫਿਲੌਰ ਵਿਖੇ ਜੱਜ ਦੇ ਸਾਹਮਣੇ ਪਿਸਤੌਲ ਤਾਣ ਬੋਲਿਆ ਨੌਜਵਾਨ, ਸਿਰ ’ਤੇ ਕਫ਼ਨ ਬੰਨ੍ਹ ਕੇ ਆਇਆ ਹਾਂ, ਇਨਸਾਫ਼ ਦਿਓ
ਇਸ ਪੱਤਰ ਰਾਹੀਂ ਹਿਦਾਇਤ ਕੀਤੀ ਗਈ ਹੈ ਕਿ ਸਾਰੇ ਬੀ.ਪੀ.ਓਜ਼ ਆਪਣੇ ਤਹਿਤ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸੁਝਾਅ ਦੇਣ ਲਈ ਪ੍ਰੇਰਣ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਸਕੂਲ ਮੁਖੀ ਉਕਤ ਪੋਰਟਲ ’ਤੇ ਸੁਝਾਅ ਦੇਣ ਤੋਂ ਪਹਿਲਾਂ ਪੋਰਟਲ ’ਤੇ ਲਿਖੇ ਸਵਾਲਾਂ ਦੀ ਜਾਣਕਾਰੀ ਲਈ ਇਕ ਮੀਟਿੰਗ ਸਕੂਲ ਦੇ ਸਮੂਹ ਸਟਾਫ਼ ਦੇ ਨਾਲ ਕਰਨ। ਇਸ ਬੈਠਕ ਦੀ ਕਾਰਵਾਈ ਦੇ ‘ਮਿਨੀਟਸ’ ਦਾ ਰਿਕਾਰਡ ਵੀ ਰੱਖਿਆ ਜਾਵੇ। ਇਸ ਪੋਰਟਲ ਦਾ ਲਿੰਕ ਵਿਭਾਗ ਦੇ ਈ-ਪੰਜਾਬ ਪੋਰਟਲ ’ਤੇ ਸਕੂਲ ਮੁਖੀਆਂ ਦੇ ਲਾਗਇਨ ਵਿਚ ਮੌਜੂਦ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਕੂਲ ਮੁਖੀ ਇਸ ਪੋਰਟਲ ’ਤੇ ਆਪਣੇ ਸੁਝਾਅ ਦੇਣਗੇ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਦੁਬਈ ਤੋਂ ਆਏ ਯਾਤਰੀ ਤੋਂ 31 ਲੱਖ ਦਾ ਸੋਨਾ ਬਰਾਮਦ, ਏਅਰਪੋਰਟ ਦਾ ਕਰਮਚਾਰੀ ਵੀ ਗ੍ਰਿਫ਼ਤਾਰ
NEXT STORY