ਜਲੰਧਰ (ਵੈਬ ਡੈਸਕ)- ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਰ੍ਹਦੇ ਸਰਦੀ ਦੇ ਕਹਿਰ ਨੂੰ ਵੇਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਹਨ। ਇਸ ਸੰਬੰਧੀ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ, ''ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।''
Punjab: ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਪਤੰਗ ਉਡਾਉਂਦੇ ਜਵਾਕ ਨਾਲ ਵਾਪਰ ਗਿਆ ਭਾਣਾ
NEXT STORY