ਚੰਡੀਗੜ੍ਹ- ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਜਿਸ ਨੂੰ ਦੇਖਦੇ ਹੋਏ ਸਕੂਲਾਂ 'ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਡਾਇਰੈਕਟਰ ਆਫ਼ ਸਕੂਲ ਐਜੂਕੇਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਨੂੰ 11 ਜਨਵਰੀ ਤੱਕ ਵਧਾਉਣ ਦਾ ਫ਼ੈਸਲਾ ਕਰ ਲਿਆ ਹੈ। ਮੌਸਮ ਵਿਭਾਗ ਦੇ ਲਗਾਤਾਰ ਸੀਤ ਲਹਿਰ ਰਹਿਣ ਅਤੇ ਸੰਘਣੀ ਧੁੰਦ ਨੂੰ ਲੈ ਕੇ ਜਾਰੀ ਅਲਰਟ ਨੂੰ ਦੇਖਦੇ ਹੋਏ ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਛੋਟੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਛੁੱਟੀਆਂ ਨੂੰ ਵਧਾਉਂਦੇ ਹੋਏ ਹੁਣ 11 ਜਨਵਰੀ ਤੱਕ ਆਨਲਾਈਨ ਕਲਾਸਾਂ ਦਾ ਆਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਉੱਥੇ ਹੀ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਦੇ ਬੱਚਿਆਂ ਨੂੰ ਸਵੇਰੇ 9.30 ਵਜੇ ਸਕੂਲ ਆਉਣਾ ਹੋਵੇਗਾ ਅਤੇ 3.30 ਵਜੇ ਸਕੂਲ ਤੋਂ ਛੁੱਟੀ ਦਿੱਤੀ ਜਾਵੇਗੀ। ਇਹ ਫ਼ੈਸਲਾ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਲੈਂਦੇ ਹੋਏ ਲਿਆ ਗਿਆ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਸਕੂਲ ਐਜੂਕੇਸ਼ਨ ਡਿਪਾਰਟਮੈਂਟ ਦੇ ਡਾਇਰੈਕਟਰ ਐੱਚ.ਐੱਸ. ਬਰਾਰ ਨੇ 24 ਦਸੰਬਰ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਸਾਲ ਸੀਤ ਲਹਿਰ ਨੂੰ ਦੇਖਦੇ ਹੋਏ 13 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ਦੇ ਸਾਰੇ ਸਕੂਲ 26 ਦਸੰਬਰ ਤੋਂ ਲੈ ਕੇ 7 ਜਨਵਰੀ ਤੱਕ ਬੰਦ ਰਹਿਣ ਵਾਲੇ ਸਨ ਪਰ ਸਰਦੀ ਅਤੇ ਧੁੰਦ ਦੇ ਕਹਿਰ ਨੂੰ ਦੇਖਦੇ ਹੋਏ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ 11 ਜਨਵਰੀ ਤੱਕ ਛੁੱਟੀਆਂ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 2 ਦਿਨ ਹਨੇਰੀ-ਝੱਖੜ ਦਾ ਕਹਿਰ, ਯੈਲੋ ਅਲਰਟ ਜਾਰੀ
NEXT STORY