ਚੰਡੀਗੜ੍ਹ (ਅੰਕੁਰ): ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਜ਼ ਆਫ਼ ਐਮੀਨੈਂਸ ’ਚ 9ਵੀਂ ਜਮਾਤ ’ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 26 ਤੋਂ 28 ਮਈ ਤੱਕ ਉਲੀਕਿਆ ਗਿਆ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਐੱਸ.ਓ.ਈ. ਈਕੋਸਿਸਟਮ ਨਾਲ ਏਕੀਕ੍ਰਿਤ ਹੋਣ ’ਚ ਮਦਦ ਕਰੇਗਾ ਤੇ ਅਗਲੇ ਦੋ ਸਾਲਾਂ ’ਚ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਮਜ਼ਬੂਤ ਆਧਾਰ ਤਿਆਰ ਕਰੇਗਾ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਕਰੀਅਰ ਬਾਰੇ ਵਿਹਾਰਕ ਸੂਝ ਪ੍ਰਦਾਨ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ’ਚ ਵਿਦਿਆਰਥੀਆਂ ਲਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਨੌਕਰਸ਼ਾਹਾਂ, ਜੱਜਾਂ, ਸੀਨੀਅਰ ਵਕੀਲਾਂ, ਡਾਕਟਰਾਂ, ਉਪ ਕੁਲਪਤੀਆਂ, ਕਾਲਜ ਪ੍ਰਿੰਸੀਪਲਾਂ, ਪ੍ਰੋਫੈਸਰਾਂ ਤੇ ਉਦਯੋਗ ਮੁਖੀਆਂ ਸਮੇਤ ਸੂਝਵਾਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਜਾਣਗੇ , ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਤੇ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਵਿਲੱਖਣ ਮੌਕਾ ਮਿਲੇਗਾ।
ਇਸ ਪ੍ਰੋਗਰਾਮ ਅਧੀਨ ਹੋਣਹਾਰ ਸਾਬਕਾ ਵਿਦਿਆਰਥੀਆਂ ਨੂੰ ਸਕੂਲਜ਼ ਆਫ ਐਮੀਨੈਂਸ ’ਚ ਬੁਲਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਨਾ ਲੈ ਸਕਣ। ਇਸ ਨਾਲ ਉਨ੍ਹਾਂ ਨੂੰ ਭਵਿੱਖੀ ਰਣਨੀਤੀ ਤਿਆਰ ਕਰਨ, ਸਮਾਂ ਪ੍ਰਬੰਧਨ ਤੇ ਟੀਚਾ ਨਿਰਧਾਰਨ ਬਾਰੇ ਕੀਮਤੀ ਮਾਰਗਦਰਸ਼ਨ ਮਿਲੇਗਾ। ਇਸ ਤੋਂ ਇਲਾਵਾ ਵਿਦਿਆਰਥੀ ਰੀਡਿੰਗ ਸੈਸ਼ਨਾਂ, ਵਿਚਾਰ-ਵਟਾਂਦਰੇ ਤੇ ਅੰਗਰੇਜ਼ੀ ਅਖ਼ਬਾਰ ਪੜ੍ਹਨਾ ਤੇ ‘ਅੱਜ ਦੀ ਮੁੱਖ ਸੁਰਖ਼ੀ’ ਵਰਗੀਆਂ ਰੌਚਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀ ਪੜ੍ਹਨ ’ਚ ਰੁਚੀ ਤੇ ਬੌਧਿਕ ਉਤਸੁਕਤਾ ਨੂੰ ਹੋਰ ਵਧਾਇਆ ਜਾ ਸਕੇਗਾ।
ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਹੁਨਰ ਨੂੰ ਹੋਰ ਨਿਖਾਰਨ ਲਈ ਇਸ ਪ੍ਰੋਗਰਾਮ ’ਚ ‘ਡ੍ਰੀਮ ਕਰੀਅਰ’, ‘ਕਰੰਟ ਅਫੇਅਰਜ਼’ ਤੇ ‘ਮਾਈ ਵਿਜ਼ਨ ਫਾਰ ਪੰਜਾਬ’ ਵਰਗੇ ਵਿਸ਼ਿਆਂ 'ਤੇ ਭਾਸ਼ਣ ਤੇ ਵਿਚਾਰ-ਵਟਾਂਦਰਾ ਮੁਕਾਬਲੇ ਸ਼ਾਮਲ ਹੋਣਗੇ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੇ ਬੋਲਣ ਤੇ ਸਵੈ-ਪ੍ਰਗਟਾਵੇ ਦੇ ਹੁਨਰ ਨੂੰ ਵਧਾਉਣਾ ਹੈ। ਰੋਜ਼ਾਨਾ ਸਕੂਲਾਂ ’ਚ ਸਵੇਰ ਦੀ ਸਭਾ ’ਚ ਅਹਿਮ ਗਤੀਵਿਧੀਆਂ ਕਰਵਾਈਆਂ ਜਾਣਗੀਆਂ , ਜੋ ਆਤਮ-ਵਿਸ਼ਵਾਸ ਤੇ ਅਨੁਸ਼ਾਸਨ ਵਰਗੇ ਵਿਸ਼ਿਆਂ 'ਤੇ ਕੇਂਦਰਤ ਹੋਣਗੀਆਂ, ਜਿਸ ’ਚ ਪ੍ਰੇਰਣਾਦਾਇਕ ਹਵਾਲੇ ਤੇ ਵਿਚਾਰ-ਵਟਾਂਦਰਾ ਸਬੰਧੀ ਸੰਵਾਦ ਸ਼ਾਮਲ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ
ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਦਿਆਰਥੀ 'ਮੇਕ ਯੂਅਰ ਸਮਰ ਕਾਊਂਟ' ਸੈਸ਼ਨ ’ਚ ਹਿੱਸਾ ਲੈਣਗੇ, ਜਿਸ ਤਹਿਤ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਟੀਚੇ ਨਿਰਧਾਰਤ ਕਰਨਗੇ, ਅਧਿਐਨ ਦੇ ਘੰਟਿਆਂ ਨੂੰ ਟਰੈਕ ਕਰਨਗੇ ਤੇ ਸਮਰ ਐਕਟੀਵਿਟੀ ਚੈਲੇਂਜ ਚਾਰਟ ਦੀ ਪੜਚੋਲ ਕਰਨਗੇ। ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਯੋਜਨਾਵਾਂ ਤਿਆਰ ਕਰਨਗੇ, ਜਿਸ ਨਾਲ ਉਨ੍ਹਾਂ ’ਚ ਟੀਚਾ ਅਤੇ ਦਿਸ਼ਾ ਤੈਅ ਕਰਨ ਦੀ ਭਾਵਨਾ ਪੈਦਾ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ ਐਮੀਨੈਂਸ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਦਾ ਉਦੇਸ਼ ਅਕਾਦਮਿਕ ਉੱਤਮਤਾ ਤੇ ਨਿੱਜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਸਬੰਧਤ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਸ ਪ੍ਰੋਗਰਾਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਤੇ ਉਨ੍ਹਾਂ ਨੂੰ ਇਕ ਗੂਗਲ ਫਾਰਮ ਲਿੰਕ ਆਨਲਾਈਨ ਭੇਜਿਆ ਗਿਆ ਹੈ। ਉਹ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰੋਗਰਾਮ ਬਾਰੇ ਅਪਡੇਟਸ, ਫੋਟੋਆਂ ਤੇ ਕਰਵਾਏ ਜਾਣ ਵਾਲੇ ਸੈਸ਼ਨਾਂ ਦੇ ਵੇਰਵੇ ਸਾਂਝੇ ਕਰਨਗੇ ਤਾਂ ਜੋ ਸੀਨੀਅਰ ਅਧਿਕਾਰੀ ਇਸ ਪ੍ਰੋਗਰਾਮ ਦੀ ਓਵਰਆਲ ਨਿਗਰਾਨੀ ਕਰ ਸਕਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
NEXT STORY