ਨਾਭਾ (ਰਾਹੁਲ ਖੁਰਾਣਾ) : ਹੜ੍ਹਾਂ ਦੀ ਮਾਰ ਤੋਂ ਬਾਅਦ ਕਈ ਦਿਨ ਬਾਅਦ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਹੀ ਵੱਡਾ ਹਾਦਸਾ ਵਾਪਰ ਗਿਆ। ਨਾਭਾ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਅੱਜ ਸਵੇਰੇ ਪਿੰਡ ਦੁਲੱਦੀ ਦੇ ਸੇਮ ਨਾਲੇ ਵਿਚ ਪਲਟ ਗਈ। ਇਹ ਬੱਸ ਇੰਡੋ ਬ੍ਰਿਟਿਸ਼ ਸਕੂਲ ਦੀ ਦੱਸੀ ਜਾ ਰਹੀ ਹੈ, ਜੋ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ। ਜਿਸ ਸਮੇਂ ਇਹ ਹਾਦਸਾ ਹੋਇ ਉਸ ਸਮੇਂ ਬੱਸ ਵਿਚ 20 ਵਿਦਿਆਰਥੀ ਸਵਾਰ ਸਨ ਜਿਨ੍ਹਾਂ ਨੂੰ ਬੱਸ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਥੇ ਚੰਗੀ ਗੱਲ ਇਹ ਹੈ ਕਿ ਹਾਦਸਾ ਭਾਵੇਂ ਭਿਆਨਕ ਸੀ ਕਿ ਸਾਰੇ ਬੱਚੇ ਸੁਰੱਖਿਅਤ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ, ਜਾਰੀ ਹੋਏ ਨਵੇਂ ਹੁਕਮ, ਦੋਖੇ ਪੂਰੀ ਸੂਚੀ
ਜਾਣਕਾਰੀ ਅਨੁਸਾਰ ਸਥਾਨਕ ਪ੍ਰਾਈਵੇਟ ਸਕੂਲ ਦੀ ਬੱਸ ਨਾਭਾ ਹਲਕੇ ਦੇ ਪਿੰਡਾਂ ਤੋਂ ਬੱਚੇ ਲੈ ਕੇ ਸਕੂਲ ਵੱਲ ਆ ਰਹੀ ਸੀ। ਇਸ ਦੌਰਾਨ ਅਚਾਨਕ ਕਕਰਾਲਾ ਦੁਲੱਦੀ ਸੜਕ ਦੇ ਕਿਨਾਰੇ ਬਣੇ ਸੇਮ ਨਾਲੇ ਵਿਚ ਸਕੂਲ ਬੱਸ ਪਲਟ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਦਾ ਸਟਾਫ਼ ਅਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ। ਵਿਦਿਆਰਥੀ ਦੇ ਦੱਸਣ ਮੁਤਾਬਕ ਸਾਹਮਣੇ ਤੋਂ ਇਕ ਵਾਹਨ ਆ ਗਿਆ, ਜਿਸ ਕਰਕੇ ਸਕੂਲ ਬੱਸ ਦੇ ਡਰਾਈਵਰ ਨੇ ਬੱਸ ਨੂੰ ਕਿਨਾਰੇ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬੱਸ ਇਕਦਮ ਸੇਮ ਨਾਲੇ ਵਿਚ ਪਲਟ ਗਈ। ਦੂਜੇ ਪਾਸੇ ਪੁਲਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ, ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਵੱਡੀ ਕਾਰਵਾਈ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਘਟਨਾ, ਹੜ੍ਹ ਪੀੜਤਾਂ ਦੀ ਮਦਦ ਕਰਦਿਆਂ ਨੌਜਵਾਨ ਦੀ ਮੌਤ
NEXT STORY