ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਨਜ਼ਦੀਕੀ ਪਿੰਡ ਅਜੀਤਵਾਲ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਸਕੂਲ ਤੋਂ ਘਰ ਆ ਰਿਹਾ ਇਕ 11 ਸਾਲਾ ਬੱਚਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਗੁਰਸ਼ਰਨ ਪ੍ਰੀਤ ਸਿੰਘ ਪੁੱਤਰ ਲਖਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਵਿਚ ਛੇਵੀਂ ਕਲਾਸ ਦਾ ਵਿਦਿਆਰਥੀ ਸੀ। ਮਿਲੀ ਜਾਣਕਾਰੀ ਮੁਤਾਬਕ ਸਕੂਲ ਦੀ ਛੁੱਟੀ ਤੋਂ ਬਾਅਦ ਦੁਪਹਿਰ ਵੇਲੇ ਉਹ ਘਰ ਵੱਲ ਜਾ ਰਿਹਾ ਸੀ, ਇਸ ਦੌਰਾਨ ਅਚਾਨਕ ਇਕ ਕਾਰ ਅਤੇ ਟਰੱਕ ਦੀ ਚਪੇਟ ਵਿਚ ਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀ ਅਤੇ ਮੌਜੂਦਾ ਸਰਪੰਚ ਰਾਜਾ ਸਿੰਘ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਹਾਲਤ ਵਿਚ ਬੱਚੇ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚੇ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਪਰਿਵਾਰ ਵਿਚ ਇਕ ਵੱਡਾ ਭਰਾ ਅਤੇ ਇਕ ਵੱਡੀ ਭੈਣ ਵੀ ਹੈ, ਜੋ ਉਸੇ ਸਕੂਲ ਵਿਚ ਪੜ੍ਹ ਰਹੇ ਹਨ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ ਪੁਲਸ ਵੱਲੋਂ ਦੋਵੇਂ ਵਾਹਨਾਂ ਦੇ ਡਰਾਈਵਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ATM ਤੇ ਫੈਕਟਰੀਆਂ ਵਿਚ ਡਾਕੇ ਦੀ ਵੱਡੀ ਸਾਜ਼ਿਸ਼ ਨਾਕਾਮ: ਗੈਸ ਕਟਰ ਅਤੇ ਨਾਜਾਇਜ਼ ਪਿਸਤੌਲ ਸਮੇਤ 5 ਲੁਟੇਰੇ ਕਾਬੂ
NEXT STORY